Connect with us

ਖੇਡਾਂ

ਖਾਲਸਾ ਕਾਲਜ ਵਿਖੇ ਕਰਵਾਇਆ ਲੁਧਿਆਣਾ ਜਿਲ੍ਹੇ ਦਾ ਤੀਰ-ਅੰਦਾਜ਼ੀ ਟੂਰਨਾਮੈਂਟ

Published

on

Ludhiana District Archery Tournament organized at Khalsa College

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲੁਧਿਆਣਾ ਜ਼ਿਲ੍ਹੇ ਦਾ ਤੀਰ-ਅੰਦਾਜ਼ੀ ਟੂਰਨਾਮੈਂਟ ਗੁਰੂ ਹਰਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸਧਾਰ (ਲੁਧਿਆਣਾ) ਦੀ ਆਰਚਰੀ ਰੇਂਜ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਆਪਣੇ ਭਾਸ਼ਨ ਵਿਚ ਕਿਹਾ ਕਿ ਖ਼ਾਲਸਾ ਕਾਲਜ, ਸਧਾਰ ਜਿੱਥੇ ਖਿਡਾਰੀਆਂ ਨੂੰ ਆਧੁਨਿਕ ਖੇਡਾ-ਸਹੂਲਤਾਂ ਪ੍ਰਦਾਨ ਕਰਦਾ ਹੈ, ਉੱਥੇ ਹੀ ਉਨ੍ਹਾਂ ਨੂੰ ਆਪਣਾ ਹੁਨਰ ਦਿਖਾਉਣ ਦਾ ਮੌਕਾ ਵੀ ਦਿੰਦਾ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਰ ਸਾਲ ਖਾਲਸਾ ਕਾਲਜ, ਸਧਾਰ ਵਿਖੇ ਤੀਰਅੰਦਾਜ਼ੀ ਦਾ ਟੂਰਨਾਮੈਂਟ ਕਰਵਾਇਆ ਜਾਂਦਾ ਹੈ। ਉਹਨਾਂ ਕਿਹਾ ਕਾਲਜ ਆਪਣੀਆਂ ਵਿੱਦਿਅਕ, ਖੇਡ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਸਮਾਜ ਦੀ ਸੇਵਾ ਕਰਨ ਲਈ ਹਮੇਸ਼ਾ ਤਤਪਰ ਰਹਿੰਦਾ ਹੈ। ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਦੇ ਮੁਖੀ ਡਾ. ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ 50 ਤੋਂ ਵੱਧ ਤੀਰ-ਅੰਦਾਜ਼ਾਂ ਨੇ ਭਾਰਤੀ, ਰਿਕਰਵ ਅਤੇ ਕੰਪਾਊਂਡ ਮੁਕਾਬਲਿਆਂ ਵਿੱਚ ਭਾਗ ਲਿਆ।

Facebook Comments

Trending