ਪੰਜਾਬ ਨਿਊਜ਼

ਲੁਧਿਆਣਾ ਗਡਵਾਸੂ ਦੇ ਵਿਦਿਆਰਥੀ ਭਲਕੇ ਬੈਠਣਗੇ ਮਾਰਨ ਵਰਤ ‘ਤੇ, ਇੰਟਰਨਸ਼ਿਪ ਭੱਤੇ ਵਿੱਚ ਵਾਧਾ ਨਾ ਕਰਨ ‘ਤੇ ਕਰ ਰਹੇ ਨੇ ਪ੍ਰਦਰਸ਼ਨ

Published

on

ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ (ਗਡਵਾਸੂ) ਵਿੱਚ ਇੰਟਰਨਸ਼ਿਪ ਕਰ ਰਹੇ ਵਿਦਿਆਰਥੀਆਂ ਨੇ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਦੋ ਘੰਟੇ ਲਈ ਗੇਟ ਨੰਬਰ 5 ਨੂੰ ਬੰਦ ਰੱਖਿਆ। ਸਵੇਰੇ 9 ਵਜੇ ਤੋਂ 11 ਵਜੇ ਤੱਕ ਵਿਦਿਆਰਥੀਆਂ ਨੇ ਗੇਟ ਬੰਦ ਕਰ ਦਿੱਤਾ। ਇੰਨਾ ਹੀ ਨਹੀਂ, ਹੁਣ ਵੀਰਵਾਰ ਤੋਂ ਵਿਦਿਆਰਥੀ ਮਰਨ ਵਰਤ ‘ਤੇ ਬੈਠਣਗੇ।

ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਦੌਰਾਨ ਕੁਝ ਵੀ ਗਲਤ ਹੋਇਆ ਤਾਂ ਉਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ‘ਤੇ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਤੋਂ ਪਹਿਲਾਂ ਜੂਨ ਮਹੀਨੇ ਵਿਚ ਵੀ ਉਨ੍ਹਾਂ ਨੇ ਧਰਨੇ ਦਿੱਤੇ ਸਨ, ਬੂਟ ਪਾਲਿਸ਼ ਵੀ ਕੀਤੀ ਸੀ। ਉਨ੍ਹਾਂ ਨੇ ਕਈ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਜਦੋਂਕਿ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ।

ਵਿਦਿਆਰਥੀਆਂ ਦੀ ਇੱਕੋ ਮੰਗ ਹੈ ਕਿ ਉਨ੍ਹਾਂ ਦੇ ਇੰਟਰਨਸ਼ਿਪ ਭੱਤੇ ਵਿੱਚ ਵਾਧਾ ਕੀਤਾ ਜਾਵੇ, ਜੋ ਕਿ ਬਹੁਤ ਘੱਟ ਹੈ। ਦੱਸ ਦਈਏ ਕਿ ਵਿਦਿਆਰਥੀਆਂ ਨੇ ਪਸ਼ੂ ਹਸਪਤਾਲ ਦੀਆਂ ਓਪੀਡੀ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਸਿਰਫ ਐਮਰਜੈਂਸੀ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਬੁੱਧਵਾਰ ਨੂੰ ਵੀ ਵਿਦਿਆਰਥੀਆਂ ਦੀ ਭੁੱਖ ਹੜਤਾਲ ਦਾ ਲਗਾਤਾਰ ਦੂਜਾ ਦਿਨ ਸੀ।

 

Facebook Comments

Trending

Copyright © 2020 Ludhiana Live Media - All Rights Reserved.