ਅਪਰਾਧ

ਲੁਧਿਆਣਾ ਇੰਪਰੂਵਮੈਂਟ ਟਰੱਸਟ ਦਾ EO ਵਿਜੀਲੈਂਸ ਵੱਲੋਂ ਗ੍ਰਿਫਤਾਰ, ਮੁੱਖ ਮੰਤਰੀ ਹੈਲਪਲਾਈਨ ‘ਤੇ ਮਿਲੀ 5 ਲੱਖ ਰਿਸ਼ਵਤ ਲੈਣ ਦੀ ਸ਼ਿਕਾਇਤ

Published

on

ਲੁਧਿਆਣਾ : ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਖਿਲਾਫ ਸਖਤ ਰੁਖ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ। ਜ਼ਿਲ੍ਹੇ ਦੇ ਵਿਜੀਲੈਂਸ ਵਿਭਾਗ ਦੀ ਟੀਮ ਨੇ ਇੰਪਰੂਵਮੈਂਟ ਟਰੱਸਟ ਦੇ ਦਫ਼ਤਰ ‘ਚ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਇਕ ਈ. ਓ. ਨੂੰ 5 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ।

ਹਾਲਾਂਕਿ, ਅਜੇ ਇਸ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਵਿਜੀਲੈਂਸ ਦੀ ਟੀਮ ਈਓ ਕੁਲਜੀਤ ਕੌਰ ਨੂੰ ਨਾਲ ਲੈ ਗਈ ਹੈ। ਸ਼ਹਿਰ ਦੇ ਇਕ ਵਿਅਕਤੀ ਨੇ ਇਸ ਦੀ ਸ਼ਿਕਾਇਤ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਹੈਲਪਲਾਈਨ ਨੂੰ ਕੀਤੀ ਸੀ। ਪੰਜਾਬ ‘ਚ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਰਿਸ਼ਵਤਖੋਰੀ ਦੇ ਦੋਸ਼ ‘ਚ 45 ਸਰਕਾਰੀ ਅਧਿਕਾਰੀਆਂ ਅਤੇ ਹੋਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਸਰਕਾਰ ਨੇ ਪੰਜਾਬ ਪੁਲਸ ਦੇ ਇਕ ਸਬ-ਇੰਸਪੈਕਟਰ, 8 ਸਹਾਇਕ ਸਬ-ਇੰਸਪੈਕਟਰ, ਤਿੰਨ ਹੌਲਦਾਰ, ਇਕ ਕਾਂਸਟੇਬਲ, ਇਕ ਹੋਮਗਾਰਡ ਦਾ ਜਵਾਨ, ਦੋ ਪਟਵਾਰੀ, ਇਕ ਕਲਰਕ, ਇਕ ਨੰਬਰਦਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦਾ ਡਾਟਾ ਐਂਟਰੀ ਆਪ੍ਰੇਟਰ, ਸਰਕਾਰੀ ਆਈ ਟੀ ਆਈ ਮੋਹਾਲੀ ਦਾ ਪ੍ਰਿੰਸੀਪਲ, ਇਕ ਮੈਡੀਕਲ ਅਫਸਰ, ਇਕ ਡਵੀਜ਼ਨਲ ਫਾਰੈਸਟ ਅਫਸਰ ਅਤੇ ਜੁਡੀਸ਼ੀਅਲ ਵਿਭਾਗ ਨੂੰ ਸੰਮਨ ਭੇਜਣ ਵਾਲੇ ਸਟਾਫ ਦੇ ਇਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਸੀ।

Facebook Comments

Trending

Copyright © 2020 Ludhiana Live Media - All Rights Reserved.