ਪੰਜਾਬੀ

ਪਰਾਲੀ ਦੇ ਧੂੰਏਂ ਕਾਰਨ ਪੰਜਾਬ ‘ਚ ਸਭ ਤੋਂ ਵੱਧ ਪ੍ਰਦੂਸ਼ਿਤ ਹੈ ਲੁਧਿਆਣਾ, 300 ਤੋਂ ਪਾਰ AQI

Published

on

ਲੁਧਿਆਣਾ : ਪੰਜਾਬ ‘ਚ ਪਰਾਲੀ ਪ੍ਰਦੂਸ਼ਣ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ। ਇਸ ਕਾਰਨ ਹਸਪਤਾਲਾਂ ‘ਚ ਸਾਹ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜ਼ਿਆਦਾਤਰ ਬੱਚੇ ਪ੍ਰਦੂਸ਼ਣ ਦੇ ਸ਼ਿਕਾਰ ਹੁੰਦੇ ਹਨ। ਕਈ ਸੂਬੇ ਇਨ੍ਹੀਂ ਦਿਨੀਂ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਤੋਂ ਪ੍ਰੇਸ਼ਾਨ ਹਨ ਪਰ ਕਿਸਾਨ ਰੁਕ ਨਹੀਂ ਰਹੇ। ਮੰਗਲਵਾਰ ਨੂੰ ਵੀ ਸੂਬੇ ਵਿਚ ਪਰਾਲੀ ਸਾੜਨ ਦੇ 604 ਮਾਮਲੇ ਸਾਹਮਣੇ ਆਏ।

ਲੁਧਿਆਣਾ ਪੰਜਾਬ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 300 ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਇਸ ਤੋਂ ਇਲਾਵਾ ਪਟਿਆਲਾ ਦਾ ਏਕਿਊਆਈ ਖਰਾਬ ਸ਼੍ਰੇਣੀ ‘ਚ ਹੈ। ਕਈ ਸ਼ਹਿਰ ਪ੍ਰਦੂਸ਼ਣ ਦੀ ਮਾਰ ਝੱਲ ਰਹੇ ਹਨ। ਹੁਣ ਤੱਕ ਪੰਜਾਬ ਵਿੱਚ ਕੁੱਲ 33090 ਥਾਵਾਂ ‘ਤੇ ਪਰਾਲੀ ਨੂੰ ਅੱਗ ਲਾਈ ਜਾ ਚੁੱਕੀ ਹੈ। ਇਨ੍ਹਾਂ ‘ਚੋਂ ਸਭ ਤੋਂ ਵੱਧ ਘਟਨਾਵਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ‘ਚ ਦਰਜ ਕੀਤੀਆਂ ਗਈਆਂ ਹਨ

ਪਿਛਲੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਪਿੰਡ ਭੁਟਾਲਕਲਾਂ ਵਿਖੇ ਕੰਪ੍ਰੈਸਡ ਬਾਇਓਗੈਸ (ਸੀਬੀਜੀ) ਪਲਾਂਟ ਦਾ ਉਦਘਾਟਨ ਕੀਤਾ ਸੀ। ਇਹ ਏਸ਼ੀਆ ਦਾ ਸਭ ਤੋਂ ਵੱਡਾ ਸੀਬੀਜੀ ਪਲਾਂਟ ਹੈ। ਦਾਅਵਾ ਕੀਤਾ ਗਿਆ ਸੀ ਕਿ ਇੱਥੇ ਪਰਾਲੀ ਦਾ ਪ੍ਰਬੰਧ ਵੱਡੇ ਪੱਧਰ ‘ਤੇ ਕੀਤਾ ਜਾਵੇਗਾ, ਪਰ ਇਹ ਦਾਅਵੇ ਨਾਕਾਮ ਸਾਬਤ ਹੋਏ।

ਪਲਾਂਟ ਪ੍ਰਤੀ ਦਿਨ 300 ਟਨ ਪਰਾਲੀ ਦੀ ਮਦਦ ਨਾਲ 33 ਟਨ ਸੰਕੁਚਿਤ ਬਾਇਓ ਗੈਸ ਦਾ ਉਤਪਾਦਨ ਕਰ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਥੇ ਪਰਾਲੀ ਵੇਚਣ ਲਈ 10 ਤੋਂ 15 ਦਿਨ ਪਹਿਲਾਂ ਹੀ ਰਜਿਸਟ੍ਰੇਸ਼ਨ ਕਰਵਾਉਣੀ ਪੈਂਦੀ ਹੈ।

Facebook Comments

Trending

Copyright © 2020 Ludhiana Live Media - All Rights Reserved.