ਪੰਜਾਬੀ

ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ‘ਚ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਟੀਮਾਂ ਦਾ ਗਠਨ

Published

on

ਲੁਧਿਆਣਾ : ਨਗਰ ਨਿਗਮ ਲੁਧਿਆਣਾ ਵੱਲੋਂ ਅੱਜ ਜ਼ੋਨਲ ਪੱਧਰ ‘ਤੇ ਮਾਹਿਰਾਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਤਾਂ ਜੋ ਲੰਪੀ ਸਕਿਨ ਦੀ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਸਿਹਤਮੰਦ ਪਸ਼ੂਆਂ ਨੂੰ ਗੋਟ ਪੌਕਸ ਦੇ ਟੀਕੇ ਲਗਾਏ ਜਾ ਸਕਣ। ਇਹ ਟੀਮਾਂ ਸਿਹਤ ਵਿਭਾਗ ਦੇ ਮੈਡੀਕਲ ਅਫ਼ਸਰ ਡਾ. ਗੁਲਸ਼ਨ ਰਾਏ ਦੀ ਨਿਗਰਾਨੀ ਹੇਠ ਕੰਮ ਕਰਨਗੀਆਂ ਜਿਨ੍ਹਾਂ ਨੂੰ ਨਿਗਮ ਦੇ ਅਧਿਕਾਰ ਖੇਤਰ ਲਈ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਇਕ ਬੁਲਾਰੇ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਨਾਲ ਰਾਬਤਾ ਕਰਦਿਆਂ ਡਾ. ਵਿਪਲ ਮਲਹੋਤਰਾ, ਅਸ਼ਵਨੀ ਸਹੋਤਾ, ਡਾ. ਪ੍ਰਤਿਸ਼ਠ ਬਾਤਿਸ਼ ਅਤੇ ਮੈਡੀਕਲ ਫਾਰਮਾਸਿਸਟ ਵਿਜੇ ਕਪੂਰ ਸਮੇਤ ਮੁੱਖ ਸੈਨੇਟਰੀ ਇੰਸਪੈਕਟਰਾਂ ਅਤੇ ਸੈਨੇਟਰੀ ਇੰਸਪੈਕਟਰਾਂ ਦੀਆਂ ਟੀਮਾਂ 24 ਘੰਟੇ ਕੰਮ ਕਰਨਗੀਆਂ ਤਾਂ ਜੋ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ ਭਾਵੇਂ ਉਹ ਬੇਸਹਾਰਾ ਹਨ ਜਾਂ ਗਊਸ਼ਾਲਾਵਾਂ ਦੀ ਦੇਖ-ਰੇਖ ਹੇਠ ਹਨ।

ਇਸ ਤੋਂ ਇਲਾਵਾ, ਟੀਮਾਂ ਸਾਰੇ ਸਿਹਤਮੰਦ ਪਸ਼ੂਆਂ ਨੂੰ ਗੋਟ ਪੋਕਸ ਵੈਕਸੀਨ ਲਗਾਉਣ ਦੇ ਨਾਲ-ਨਾਲ ਲੰਪੀ ਸਕਿਨ ਦੀ ਬਿਮਾਰੀ ਨਾਲ ਮਰਨ ਵਾਲੇ ਪਸ਼ੂਆਂ ਨੂੰ ਵਿਗਿਆਨਕ ਢੰਗ ਨਾਲ ਨਿਪਟਾਰੇ ਨੂੰ ਵੀ ਯਕੀਨੀ ਬਣਾਉਣਗੀਆਂ। ਬੁਲਾਰੇ ਨੇ ਅੱਗੇ ਕਿਹਾ ਕਿ ਨਗਰ ਨਿਗਮ ਵੱਲੋਂ ਆਮ ਲੋਕਾਂ ਲਈ ਮੈਡੀਕਲ ਅਫਸਰਾਂ ਡਾ. ਗੁਲਸ਼ਨ ਰਾਏ (94642-74949) ਅਤੇ ਡਾ. ਰਵੀ ਖਹਿਰਾ (98155-45071) ਦੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪੀੜਤ ਪਸ਼ੂਆਂ ਦੀ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Facebook Comments

Trending

Copyright © 2020 Ludhiana Live Media - All Rights Reserved.