Connect with us

ਦੁਰਘਟਨਾਵਾਂ

ਲੁਧਿਆਣਾ ਦੇ ਆਰ.ਕੇ. ਰੋਡ ਸਥਿਤ ਤਿੰਨ ਮੰਜਿਲਾ ਫ਼ੈਕਟਰੀ ਦਾ ਇੱਕ ਹਿੱਸਾ ਡਿੱਗਣ ਨਾਲ ਬੱਚਿਆਂ ਸਣੇ 9 ਹੋਏ ਜ਼ਖ਼ਮੀ

Published

on

Ludhiana Nine people, children, injured factory road collapsed

ਲੁਧਿਆਣਾ ਦੇ ਆਰ.ਕੇ. ਰੋਡ ਸਥਿਤ ਆਰ.ਪੀ. ਵੂਲਨ ਮਿੱਲ ਦੀ ਤਿੰਨ ਮੰਜ਼ਿਲਾ ਇਮਾਰਤ ਦਾ ਇੱਕ ਹਿੱਸਾ ਵੀਰਵਾਰ ਸਵੇਰੇ ਢਹਿ ਢੇਰੀ ਹੋ ਗਿਆ, ਜਿਸ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਮੌਕੇ ‘ਤੇ ਤੁਰੰਤ ਰਾਹਤ ਕਾਰਜ ਦੀਆਂ ਟੀਮਾਂ ਪਹੁੰਚੀਆਂ। ਹਾਲਾਂਕਿ ਲੋਕਾਂ ਨੂੰ ਤਾਂ ਤੁਰੰਤ ਬਾਹਰ ਕੱਢ ਲਿਆ ਗਿਆ ਪਰ ਇਸ ਦੌਰਾਨ 9 ਲੋਕ ਜ਼ਖ਼ਮੀ ਹੋਏ, ਜਿਨ੍ਹਾਂ ਵਿਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਇਸ ਇਮਾਰਤ ਵਿੱਚ ਬੀਤੇ ਸਾਲ ਅੱਗ ਵੀ ਲੱਗੀ ਸੀ, ਜਿਸ ਤੋਂ ਬਾਅਦ ਇਸ ਇਮਾਰਤ ਨੂੰ ਅਣਸੁਰੱਖਿਅਤ ਐਲਾਨਿਆ ਗਿਆ ਸੀ ਅਤੇ ਕਾਰਪੋਰੇਸ਼ਨ ਵੱਲੋਂ ਇਮਾਰਤ ਸੀਲ ਕੀਤੀ ਗਈ ਸੀ ਪਰ ਇਸਦੇ ਬਾਵਜੂਦ ਇਮਾਰਤ ਦੇ ਅੰਦਰ ਲੋਕ ਕਿਵੇਂ ਆਏ ਅਤੇ ਕਿੱਥੋਂ ਆਏ ਇਹ ਇੱਕ ਵੱਡਾ ਸਵਾਲ ਹੈ। ਇਸ ਸਬੰਧੀ ਕਾਰਪੋਰੇਸ਼ਨ ਅਧਿਕਾਰੀ ਚੁੱਪ ਹਨ। ਉਧਰ ਪੁਲਿਸ ਦਾ ਕਹਿਣਾ ਹੈ ਕਿ ਜੋ ਵੀ ਜ਼ਿੰਮੇਵਾਰ ਹੋਇਆ ਉਸ ਖ਼ਿਲਾਫ਼ ਕਾਰਵਾਈ ਹੋਵੇਗੀ।

ਉੱਥੇ ਹੀ ਤੁਹਾਨੂੰ ਦੱਸ ਦਿੰਦੇ ਹਾਂ ਕਿ ਇਲਾਕਾ ਵਾਸੀਆਂ ਅਨੁਸਾਰ ਹਾਦਸਾ ਸਵੇਰੇ ਵਾਪਰਿਆ, ਜਦੋਂ ਇਮਾਰਤ ਦਾ ਇਕ ਹਿੱਸਾ ਟੁੱਟ ਕੇ ਹੇਠਾਂ ਡਿੱਗ ਗਿਆ ਅਤੇ ਕਈ ਲੋਕ ਇਸ ਦੀ ਚਪੇਟ ਵਿੱਚ ਆ ਗਏ। ਹਾਲਾਂਕਿ ਜਾਨੀ ਨੁਕਸਾਨ ਤੋਂ ਜ਼ਰੂਰ ਬਚਾਅ ਰਿਹਾ ਪਰ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਇਮਾਰਤ ਵਿੱਚ ਰਹਿ ਰਹੇ ਇਕ ਪਰਿਵਾਰ ਨੇ ਦੱਸਿਆ ਕਿ ਉਹ ਨੇਪਾਲ ਤੋਂ ਆਏ ਸਨ ਅਤੇ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ ਕਿ ਇਹ ਇਮਾਰਤ ਸੀਲ ਕੀਤੀ ਗਈ ਹੈ।ਮੌਕੇ ‘ਤੇ ਪੁੱਜੀ ਪੁਲਿਸ ਅਧਿਕਾਰੀ ਨੇ ਕਿਹਾ ਹੈ ਕਿ ਕੋਈ ਵੀ ਜਾਨੀ ਨੁਕਸਾਨ ਨਹੀਂ ਹੈ, ਸਭ ਨੂੰ ਸੁਰੱਖਿਅਤ ਬਚਾ ਲਿਆ ਗਿਆ ਤੇ ਇਮਾਰਤ ਕਾਰਪੋਰੇਸ਼ਨ ਵੱਲੋਂ ਸੀਲ ਕੀਤੀ ਗਈ ਸੀ। ਜੇਕਰ ਕਿਸੇ ਦੀ ਗਲਤੀ ਹੋਵੇਗੀ ਤਾਂ ਉਸ ਖ਼ਿਲਾਫ਼ ਕਾਰਵਾਈ ਹੋਵੇਗੀ।ਮਾਮਲੇ ਸਬੰਧੀ ਫੈਕਟਰੀ ਮਾਲਕ ਨੇ ਕਿਹਾ ਹੈ ਕਿ ਇਸ ਫੈਕਟਰੀ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਗਤੀਵਿਧੀ ਨਹੀਂ ਚੱਲ ਰਹੀ ਸੀ ਉਨ੍ਹਾਂ ਕਿਹਾ ਕਿ ਇਕ ਕੇਅਰ ਟੇਕਰ ਜ਼ਰੂਰ ਰੱਖਿਆ ਗਿਆ ਸੀ ਜੋ ਇਮਾਰਤ ਦੀ ਸਾਂਭ-ਸੰਭਾਲ ਕਰਦਾ ਸੀ। ਜਦੋਂਕਿ ਲੋਕਾਂ ਦਾ ਕਹਿਣਾ ਸੀ ਕਿ ਫੈਕਟਰੀ ਵਿੱਚ ਕੰਮ ਚੱਲ ਰਿਹਾ। ਫੈਕਟਰੀ ਮਾਲਕ ਨੇ ਹਾਲਾਂਕਿ ਸਾਰੇ ਦੋਸ਼ਾਂ ਨੂੰ ਗਲਤ ਦੱਸਿਆ।ਇਸ ਪੂਰੇ ਮਾਮਲੇ ਵਿੱਚ ਕਾਰਪੋਰੇਸ਼ਨ ਦੀ ਵੱਡੀ ਲਾਪਰਵਾਹੀ ਵੇਖਣ ਨੂੰ ਮਿਲੀ ਹੈ।

Facebook Comments

Trending