ਤੁਹਾਨੂੰ ਦੱਸ ਦਿੰਦੇ ਹਾਂ ਕਿ ਈਸ਼ਰ ਨਗਰ ਇਲਾਕੇ ਦੇ ਇਕ ਮਕਾਨ ਤੇ ਜ਼ਬਰਦਸਤੀ ਕਬਜ਼ਾ ਕਰ ਲੈਣ ਦੇ ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਿਸ ਨੇ ਈਸ਼ਰ ਨਗਰ ਦੀ ਰਹਿਣ ਵਾਲੀ ਔਰਤ ਮੀਨਾ ਸੋਨੀ ਦੇ ਬਿਆਨਾਂ ਉਪਰ ਸੀਆਰਪੀਐਫ ਕਲੋਨੀ ਦੀ ਵਾਸੀ ਵਿਜੈ ਪਾਲ ਕੌਰ ਅਤੇ ਜਸਪ੍ਰੀਤ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ । ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਹਰਦੇਵ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਮਾਮਲੇ ਦੀ ਪੜਤਾਲ ਵਿੱਚ ਜੁਟ ਗਈ ਹੈ । ਥਾਣਾ ਡੇਹਲੋਂ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮੀਨਾ ਸੋਨੀ ਨੇ ਦੱਸਿਆ ਕਿ ਉਹ ਜਸਵਿੰਦਰ ਸਿੰਘ ਨਾਲ ਪਿਛਲੇ 15 ਸਾਲ ਤੋਂ ਲਿਵ ਇਨ ਰਿਲੇਸ਼ਨਸ਼ਿਪ ਚ ਰਹਿ ਰਹੀ ਸੀ ।

ਉੱਥੇ ਹੀ 17 ਨਵੰਬਰ 2020 ਨੂੰ ਜਸਵਿੰਦਰ ਸਿੰਘ ਦੀ ਮੌਤ ਹੋ ਗਈ । ਮੀਨਾ ਸੋਨੀ ਨੇ ਪੁਲਿਸ ਨੂੰ ਦੱਸਿਆ ਕਿ ਹੁਣ ਉਸ ਦੀ ਪਤਨੀ ਅਤੇ ਬੱਚਿਆਂ ਨੇ ਉਸ ਦੇ ਘਰ ਉੱਪਰ ਕਬਜ਼ਾ ਕਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਘਰ ਅਤੇ ਸਾਮਾਨ ਉੱਪਰ ਕਬਜ਼ਾ ਕਰ ਲਿਆ । ਇਸ ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਿਸ ਨੇ ਐੱਫ ਆਈ ਆਰ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ।