ਲੁਧਿਆਣਾ: ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪਹਿਲੇ ਮਾਮਲੇ ‘ਚ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਨਸ਼ਾ ਤਸਕਰ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸੁਖਵਿੰਦਰ ਸਿੰਘ ਵਾਸੀ ਮੁਹੱਲਾ ਪੀਰੂ ਬੰਦਾ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਦੋਸ਼ੀ ਖਿਲਾਫ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਦੂਜੇ ਮਾਮਲੇ ‘ਚ ਥਾਣਾ ਜੋਧੇਵਾਲ ਦੀ ਪੁਲਸ ਨੇ ਇਕ ਨਸ਼ਾ ਤਸਕਰ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕਾਕੋਵਾਲ ਰੋਡ ‘ਤੇ ਸਥਿਤ ਸੰਨੀ ਵਾਸੀ ਵਿਸ਼ਾਲ ਕਲੋਨੀ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।