Connect with us

ਅਪਰਾਧ

ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਕੱਸਿਆ ਸ਼ਿਕੰਜਾ, 312 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

Published

on

Ludhiana Police cracks down on drug smugglers, arrests two persons with 312 bottles of illicit liquor

ਲੁਧਿਆਣਾ : ਐਂਟੀ ਨਾਰਕੋਟਿਕ ਸੈੱਲ ਦੀ ਪੁਲਸ ਪਾਰਟੀ ਵਲੋਂ ਰੱਖੀਆਂ 312 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਸਬ ਇੰਸਪੈਕਟਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਅਖਾੜਾ ਦਾ ਰਹਿਣ ਵਾਲਾ ਰਮਨਦੀਪ ਸਿੰਘ ਉਰਫ਼ ਭਾਬਾ ਅਤੇ ਪਿੰਡ ਢੋਲਣ ਦਾ ਰਹਿਣ ਵਾਲਾ ਹਰਪ੍ਰੀਤ ਸਿੰਘ ਉਰਫ਼ ਹੈਪੀ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ |

ਉਸ ਨੇ ਪਿੰਡ ਅਖਾੜਾ ਦੇ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਨੇੜੇ ਧਰਮਸ਼ਾਲਾ ਵਿਚ ਬਣੇ ਕਿਤਾਬਾਂ ਵਾਲੇ ਕਮਰੇ ਵਿਚ ਭਾਰੀ ਮਾਤਰਾ ਵਿਚ ਸ਼ਰਾਬ ਰੱਖੀ ਹੋਈ ਹੈ। ਇਸ ਸੂਚਨਾ ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੇ ਛਾਪੇਮਾਰੀ ਕਰਕੇ ਹਰਿਆਣਾ ਮਾਰਕਾ 83 ਬੋਤਲਾਂ ਸ਼ਰਾਬ ਫਸਟ-ਚੁਆਇਸ ਅਤੇ 228 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ। ਰਮਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਖਿਲਾਫ ਥਾਣਾ ਸਦਰ ਜਗਰਾਓਂ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।

Facebook Comments

Trending