Connect with us

ਅਪਰਾਧ

ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ ਦੋਪਹੀਆ ਵਾਹਨ ਚੋਰੀ ਕਰਨ ਵਾਲੇ 2 ਮੁਲਜ਼ਮ ਕਾਬੂ

Published

on

Ludhiana (Rural) Police arrested 2 accused for stealing two wheelers

ਜਗਰਾਉਂ (ਲੁਧਿਆਣਾ) : ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵਿਖੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਨ ਅਤੇ ਲੁੱਟਾਂ-ਖੋਹਾਂ ਕਰਨ ਵਾਲੇ ਭੈੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਪਾਰਟੀ ਨੇ ਜਸਪ੍ਰੀਤ ਸਿੰਘ ਪੁੱਤਰ ਸਿੰਦਰਪਾਲ ਸਿੰਘ, ਵੀਰੂ ਪੁੱਤਰ ਕੁਲਵੀਰ ਸਿੰਘ ਵਾਸੀਆਨ ਗੋਰਸੀਆਂ ਖਾਨ ਮੁਹੰਮਦ ਅਤੇ ਬੋਹੜ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਠੂਠਗੜ੍ਹ ਥਾਣਾ ਧਰਮਕੋਟ ਜਿਲ੍ਹਾਂ ਮੋਗਾ ਜੋ ਕਿ ਵੱਖ-ਵੱਖ ਸ਼ਹਿਰਾਂ ਤੋ ਮੋਟਰਸਾਈਕਲ ਅਤੇ ਸਕੂਟਰੀਆਂ ਚੋਰੀ ਕਰਕੇ ਸਸਤੇ ਰੇਟਾਂ ਵਿੱਚ ਵੇਚਣ ਦੇ ਆਦੀ ਸਨ, ਨੂੰ ਗ੍ਰਿਫਤਾਰ ਕੀਤਾ ਹੈ।

ਦੌਰਾਨੇ ਤਫਤੀਸ਼ ਦੋਸ਼ੀਆ ਦੀ ਨਿਸ਼਼ਾਨਦੇਹੀ ‘ਤੇ ਪਿੰਡ ਗੋਰਸੀਆਂ ਖਾਨ ਮੁਹੰਮਦ ਦੇ ਸ਼ਮਸ਼ਾਨਘਾਟ ਦੇ ਅੰਦਰ ਸ਼ੈਡ ਦੀ ਇੱਕ ਪਾਸੇ ਵਿੱਚ ਕੱਪੜੇ ਨਾਲ ਢੱਕ ਕੇ ਰੱਖੇ ਹੋਏ ਮੋਟਰਸਾਈਕਲ ਪੀ.ਬੀ-08-ਡੀ.ਏ-1443 ਹੀਰੋ ਸਪਲੈਡਰ, ਮੋਟਰਸਾਈਕਲ ਪੀ.ਬੀ-10ਐਚ.ਕੇ-9153 ਹੀਰੋ ਸਪਲੈਡਰ, ਮੋਟਰਸਾਈਕਲ ਪਲਾਟਿਨਾ ਬਿਨ੍ਹਾਂ ਨੰਬਰੀ ਜਿਸ ਦੀ ਚੈਸੀ ਨੰਬਰ MDZA76AY4ARH65062 ਅਤੇ ਇੱਕ ਐਕਟਿਵਾ ਨੰਬਰ ਪੀ.ਬੀ-25-ਐਫ-7815 ਬਰਾਮਦ ਕੀਤੇ ਗਏ।

ਇਸੇ ਤਰਾਂ ਇੰਚਾਰਜ ਪੁਲਿਸ ਚੌਕੀ ਬੱਸ ਸਟੈਂਡ ਜਗਰਾਂਉ ਵੱਲੋਂ ਮੁਕੱਦਮਾ ਨੰਬਰ 39 ਮਿਤੀ 21.03.2022 ਅ/ਧ 379/411 ਭ/ਦ ਥਾਣਾ ਸਿਟੀ ਜਗਰਾਂਉ ਵਿੱਚ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਲੀਲਾਂ ਮੇਘ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਦਾ ਮੋਟਰ ਸਾਈਕਲ ਨੰਬਰ ਪੀ.ਬੀ-25-ਬੀ-7456 ਅਤੇ ਮੋਟਰ ਸਾਈਕਲ ਨੰਬਰ ਪੀ.ਬੀ-10-ਐਫ.ਜੇ-4534 ਬਰਾਮਦ ਕੀਤੇ ਗਏ।

Facebook Comments

Trending