Connect with us

ਅਪਰਾਧ

ਲੁਧਿਆਣਾ STF ਨੇ 3 ਨ/ਸ਼ਾ ਸਮੱ/ਗ/ਲਰ 8 ਕਰੋੜ ਦੀ ਹੈ.ਰੋ.ਇ.ਨ ਸਣੇ ਕੀਤੇ ਕਾਬੂ

Published

on

Ludhiana STF arrested 3 drug smugglers with heroin worth 8 crores

ਲੁਧਿਆਣਾ : ਐੱਸ. ਟੀ. ਐੱਫ. ਦੀ ਲੁਧਿਆਣਾ ਯੂਨਿਟ ਨੇ ਨਸ਼ਾ ਸਮੱਗਲਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 3 ਨਸ਼ਾ ਸਮੱਗਲਰਾਂ ਨੂੰ 8 ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਅੱਜ ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਨੇ ਖ਼ਾਸ ਨੇ ਸੂਚਨਾ ਦਿੱਤੀ ਕਿ 3 ਨਸ਼ਾ ਸਮੱਗਲਰ ਫਿਰੋਜ਼ਪੁਰ ਤੋਂ ਹੈਰੋਇਨ ਦੀ ਵੱਡੀ ਖੇਪ ਲੈ ਕੇ ਕਾਰ ’ਚ ਲੁਧਿਆਣਾ ਵੱਲ ਜਾ ਰਹੇ ਹਨ।

ਇਸ ’ਤੇ ਐੱਸ. ਟੀ. ਐੱਫ. ਨੇ ਤੁਰੰਤ ਕਾਰਵਾਈ ਕਰਦਿਆਂ ਮੁੱਲਾਂਪੁਰ ਤੋਂ ਲੁਧਿਆਣਾ ਆਉਣ ਵਾਲੇ ਹਾਈਵੇ ’ਤੇ ਪਿੰਡ ਝੰਡ ਕੋਲ ਨਾਕਾਬੰਦੀ ਕਰ ਕੇ ਉਸ ਸਮੇਂ ਮੁੱਲਾਂਪੁਰ ਵੱਲੋਂ ਆ ਰਹੀ ਕਾਰ ਨੂੰ ਤਲਾਸ਼ੀ ਲਈ ਰੁਕਣ ਦਾ ਇਸ਼ਾਰਾ ਕੀਤਾ ਪਰ ਉਕਤ ਕਾਰ ਚਾਲਕ ਨੇ ਨਾਕਾਬੰਦੀ ਕਰ ਕੇ ਕਾਰ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਕਾਰ ਨੂੰ ਕਾਬੂ ਕਰਕੇ ਰੋਕ ਲਿਆ। ਡੀ. ਐੱਸ. ਪੀ. ਅਜੇ ਕੁਮਾਰ ਦੀ ਦੇਖ-ਰੇਖ ਵਿਚ ਕਾਰ ਦੀ ਤਲਾਸ਼ੀ ਲਈ ਤਾਂ ਕਾਰ ’ਚ ਛੁਪਾ ਕੇ ਰੱਖੀ 1 ਕਿਲੋ 600 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਪੁਲਸ ਨੇ ਤੁਰੰਤ ਤਿੰਨਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੀ ਪਛਾਣ ਸ਼ੁਭਮ ਸਿੱਧੂ ਉਰਫ ਗੱਜੂ (28) ਪੁੱਤਰ ਰਾਮ ਕੁਮਾਰ, ਸੋਨੂੰ (28) ਪੁੱਤਰ ਮੰਗਾ ਨਿਵਾਸੀ ਡਾ. ਅੰਬੇਡਕਰ ਕਾਲੋਨੀ (ਘੋੜਾ ਕਾਲੋਨੀ) ਅਤੇ ਡਿੰਪਲ ਕੁਮਾਰ ਬੱਬੂ (40) ਪੁੱਤਰ ਅਸ਼ਵਨੀ ਕੁਮਾਰ ਨਿਵਾਸੀ ਹਰਗੋਬਿੰਦ ਨਗਰ ਦੇ ਰੂਪ ’ਚ ਕੀਤੀ ਗਈ, ਜਿਨ੍ਹਾਂ ਖਿਲਾਫ਼ ਮੋਹਾਲੀ ਐੱਸ. ਟੀ. ਐੱਫ. ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

Facebook Comments

Trending