ਪੰਜਾਬੀ
ਲੁਧਿਆਣਾ ਨੂੰ ਤਿੰਨ ਸਾਲਾਂ ਬਾਅਦ ਮਿਲੇਗੀ 24 ਘੰਟੇ ਨਹਿਰੀ ਪਾਣੀ ਦੀ ਸਪਲਾਈ – ਨਿੱਝਰ
Published
3 years agoon

ਲੁਧਿਆਣਾ : ਪੰਜਾਬ ਸਰਕਾਰ ਦੇ ਮਾਲ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਿਕ ਖੇਤਰ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਹਰ ਜ਼ਰੂਰੀ ਕਦਮ ਚੁੱਕ ਰਹੀ ਹੈ।
ਆਮ ਆਦਮੀ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਵੱਲੋਂ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਜਿੰਪਾ ਅਤੇ ਡਾ. ਨਿੱਝਰ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਂ ਉਦਯੋਗ ਨੀਤੀ ‘ਤੇ ਕੰਮ ਕਰ ਰਹੀ ਹੈ ਅਤੇ ਇਸ ਦੇ ਖਰੜੇ ਨੂੰ ਮੁੱਖ ਮੰਤਰੀ ਵੱਲੋਂ ਹਾਲ ਹੀ ਵਿੱਚ ਪ੍ਰਵਾਨਗੀ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਉਦਯੋਗ ਨੂੰ ਵੱਡਾ ਹੁਲਾਰਾ ਦੇਵੇਗੀ ਜਿਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣਗੇ।
ਉਨ੍ਹਾਂ ਕਿਹਾ ਕਿ ਉਦਯੋਗ ਸੂਬੇ ਦੇ ਆਰਥਿਕ ਵਿਕਾਸ ਦਾ ਇੰਜਣ ਹੈ ਅਤੇ ਸੂਬੇ ਵਿੱਚ ਉਦਯੋਗਪਤੀਆਂ ਅਤੇ ਵਪਾਰੀਆਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਇਸ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਪਾਰਦਰਸ਼ੀ ਸੇਵਾਵਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ।
ਇਸ ਦੌਰਾਨ ਡਾ. ਨਿੱਝਰ ਨੇ ਕਿਹਾ ਕਿ ਨਹਿਰੀ ਪਾਣੀ ਪ੍ਰਾਜੈਕਟ ਦੇ ਮੁਕੰਮਲ ਹੋਣ ‘ਤੇ ਲੁਧਿਆਣਾ ਨੂੰ ਤਿੰਨ ਸਾਲਾਂ ਬਾਅਦ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ। ਬਾਅਦ ਵਿੱਚ ਉਨ੍ਹਾਂ ਟਰੇਡਰਜ਼ ਵਿੰਗ ਦੇ ਨੁਮਾਇੰਦਿਆਂ ਦਾ ਸਨਮਾਨ ਵੀ ਕੀਤਾ ਅਤੇ ਕਿਹਾ ਕਿ ਉਹ ਹਰ ਸਮੱਸਿਆ ਸਬੰਧੀ ਉਨ੍ਹਾਂ ਨਾਲ ਕਿਸੇ ਵੇਲੇ ਵੀ ਸੰਪਰਕ ਕਰ ਸਕਦੇ ਹਨ ਜਿਸ ਦਾ ਤੁਰੰਤ ਹੱਲ ਕੀਤਾ ਜਾਵੇਗਾ।
ਇਸ ਮੌਕੇ ਹਲਕਾ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸਿੱਧੂ, ਜੀਵਨ ਸਿੰਘ ਸੰਗੋਵਾਲ, ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਭੋਲਾ ਗਰੇਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਪੰਜਾਬ ਵਪਾਰ ਮੰਡਲ ਦੇ ਚੇਅਰਮੈਨ ਅਨਿਲ ਠਾਕੁਰ, ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਪ੍ਰਧਾਨ ਰਾਜਵਿੰਦਰ ਕੌਰ, ਆਮ ਆਦਮੀ ਪਾਰਟੀ ਵਪਾਰ ਵਿੰਗ ਪੰਜਾਬ ਦੇ ਪ੍ਰਧਾਨ ਰਮਨ ਮਿੱਤਲ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ, ਜ਼ਿਲ੍ਹਾ ਪ੍ਰਧਾਨ (ਵਪਾਰ ਤੇ ਉਦਯੋਗ ਵਿੰਗ) ਪਰਮਪਾਲ ਸਿੰਘ ਬਾਵਾ ਤੋਂ ਇਲਾਵਾ ਹੋਰ ਵੀ ਕਈ ਆਗੂ ਹਾਜ਼ਰ ਸਨ।
You may like
-
ਲੁਧਿਆਣਾ ਸ਼ਹਿਰ ‘ਚ ਬਿਜਲੀ ਅਤੇ ਪਾਣੀ ਦੀ ਸਪਲਾਈ ਬੰਦ, ਲੋਕਾਂ ‘ਚ ਮਚੀ ਹਫੜਾ-ਦਫੜੀ, ਜਾਣੋ ਕਾਰਨ
-
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਜਲ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਤਿੰਨ ਟਿਊਬਵੈੱਲ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
-
ਵਿਧਾਇਕ ਛੀਨਾ ਵਲੋਂ ਹਲਕੇ ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਬੱਗਾ ਵਲੋਂ ਕੁੰਜ ਵਿਹਾਰ ‘ਚ ਨਵੀਂ ਸੜ੍ਹਕ ਦਾ ਉਦਘਾਟਨ
-
ਵਿਧਾਇਕ ਬੱਗਾ ਵਲੋਂ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਗਰੇਵਾਲ ਵਲੋ ਵਾਰਡ ਨੰਬਰ 23 ‘ਚ ਵਿਕਾਸ ਕਾਰਜਾਂ ਦਾ ਉਦਘਾਟਨ