Connect with us

ਪੰਜਾਬ ਨਿਊਜ਼

ਮਾਂ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਮਹਿਲਾ ਦੀ ਮੌਤ

Published

on

road Accident

ਸਰਹਿੰਦ ਨਹਿਰ ਦੇ ਗੜ੍ਹੀ ਪੁਲ ਨੇੜੇ ਇਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ‘ਚ ਇਕ ਮਹਿਲਾ ਦੀ ਮੌਤ ਹੋ ਗਈ ਹੈ ਜਦਕਿ 5 ਲੋਕ ਗੰਭੀਰ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਕ ਮ੍ਰਿਤਕ ਮਹਿਲਾ ਦਾ ਪਰਿਵਾਰ ਮਾਂ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਜਲ ਪ੍ਰਵਾਹ ਕਰਨ ਜਾ ਰਿਹਾ ਸੀ ਤੇ ਸਾਹਮਣੇ ਤੋਂ ਆ ਰਹੀ ਇਕ ਇੰਡੀਕਾ ਕਾਰ ਦੇ ਚਾਲਕ ਨੇ ਟਰੱਕ ਨੂੰ ਓਵਰਟੇਕ ਕਰਦੇ ਹੋਏ ਅਣਗਹਿਲੀ ਵਰਤਦਿਆਂ ਉਨ੍ਹਾਂ ਦੀ ਕਾਰ ਨੂੰ ਸਿੱਧੀ ਟੱਕਰ ਮਾਰੀ ਜਿਸ ਕਾਰਨ ਉਹ ਸਾਰੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

road Accident

ਹਾਦਸੇ ‘ਚ ਜਖਮੀ ਹੋਏ ਲੋਕਾਂ ਨੂੰ ਲੁਧਿਆਣਾ ਦੇ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮ੍ਰਿਤਕ ਮਹਿਲਾ ਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿਤੀ ਗਈ ਹੈ।

Facebook Comments

Trending