ਲੁਧਿਆਣਾ: ਹੋਲੀ ਵਾਲੇ ਦਿਨ ਲੁਧਿਆਣਾ ਵਿੱਚ ਦੁਖਦਾਈ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਤਾਜਪੁਰ ਰੋਡ ‘ਤੇ ਵਾਪਰੇ ਇਕ ਦਰਦਨਾਕ ਹਾਦਸੇ ‘ਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ।
ਜਾਣਕਾਰੀ ਅਨੁਸਾਰ ਤਾਜਪੁਰ ਰੋਡ ‘ਤੇ ਕੂੜਾ ਚੁੱਕਣ ਵਾਲੇ ਟਿੱਪਰ ਨੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਕੁਚਲ ਦਿੱਤਾ, ਜਿਨ੍ਹਾਂ ‘ਚੋਂ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਟਿੱਪਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ‘ਚ ਮਾਤਮ ਛਾ ਗਿਆ।