Connect with us

ਪੰਜਾਬੀ

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕਾਂ ਦੀ ਕਾਰਜ਼ ਪ੍ਰਣਾਲੀ ‘ਚ ਕੀਤੇ ਜਾਣਗੇ ਵੱਡੇ ਬਦਲਾਅ – ਚੇਅਰਮੈਨ ਗੋਇਲ

Published

on

Major changes will be made in the working system of cooperative agricultural development banks - Chairman Goyal
ਲੁਧਿਆਣਾ :  ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਸਟੇਟ ਚੇਅਰਮੈਨ ਸੁਰੇਸ਼ ਕੁਮਾਰ ਗੋਇਲ ਨੇ ਚੇਅਰਮੈਨ ਬਣਨ ਤੋਂ ਬਾਅਦ ਪੀ.ਏ.ਡੀ.ਬੀ. ਲੁਧਿਆਣਾ ਵਿਖੇ ਆਪਣੀ ਪਲੇਠੀ ਵਿਜ਼ਿਟ ਕੀਤੀ। ਇਸ ਵਿਜ਼ਿਟ ਦੌਰਾਨ ਉਨ੍ਹਾਂ ਨੇ ਜ਼ਿਲਾ ਲੁਧਿਆਣਾ ਦੇ ਬੈਂਕਾਂ ਦੀ ਸਮੀਖਿਆ ਕੀਤੀ। ਇਸ ਮੋਕੇ ਸਟੇਟ ਚੇਅਰਮੈਨ ਸ਼੍ਰੀ ਗੋਇਲ ਨੇ  ਕਿਹਾ ਕਿ ਸੂਬੇ ਵਿੱਚ ਸਾਰੇ ਖੇਤਰਾਂ ਵਿੱਚ ਵੱਡੇ ਬਦਲਾਅ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਇਨ੍ਹਾਂ ਬੈਂਕਾਂ ਨੂੰ ਵੀ ਮੁੜ ਸੁਰਜੀਤ ਕਰਨ ਲਈ ਵੱਡੇ ਪੱਧਰ ‘ਤੇ ਗੱਲਬਾਤ ਜਾਰੀ ਹੈ ।
ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮੁੜ ਸੁਰਜੀਤ ਹੋਣਗੇ। ਊਨ੍ਹਾਂ  ਇਹ ਵੀ ਕਿਹਾ ਕਿ ਬੈਂਕਾਂ ਦੀ ਕਾਇਆ ਕਲਪ ਕਰਨ ਲਈ ਵੀ ਵਿਸ਼ੇਸ਼ ਤੋਰ ਤੇ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਇਸ ਮੋਕੇੇ ਪੀ.ਏ.ਡੀ.ਬੀ. ਲੁਧਿਆਣਾ ਦੇ ਚੇਅਰਮੈਨ ਸੁਰਿੰਦਰ ਪਾਲ ਸਿੰਘ ਹੁੰਦਲ ਹਵਾਸ ਨੇ ਸ਼੍ਰੀ ਗੋਇਲ ਨੂੰ ‘ਜੀ ਆਇਆ ਨੂੰ’ ਆਖਦਿਆਂ ਬੈਂਕ ਅਤੇ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣੂੰ ਕਰਵਾਇਆ।

Facebook Comments

Trending