Connect with us

ਪੰਜਾਬ ਨਿਊਜ਼

ਲੁਧਿਆਣਾ ‘ਚ ਪੋਸ਼ਣ ਪੰਦਰਵਾੜਾ ਅਧੀਨ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ

Published

on

ਪੰਜਾਬ ਸਰਕਾਰ ਔਰਤਾਂ ਦੇ ਸ਼ਸਕਤੀਕਰਨ ਅਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਹੈ ਅਤੇ ‘ਪੋਸ਼ਣ ਅਭਿਆਨ’ ਤਹਿਤ ਜ਼ਿਲ੍ਹਾ ਲੁਧਿਆਣਾ ਦੇ 0 ਤੋ 6 ਸਾਲ ਦੇ ਬੱਚਿਆਂ, ਕਿਸ਼ੋਰੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ਮਾਵਾਂ ਦੀ ਪੋਸ਼ਕ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਲੁਧਿਆਣਾ ਵਿੱਚ ਸ਼ੁਰੂ ਹੋਇਆ ਪੋਸ਼ਣ ਪੰਦਰਵਾੜਾ ਜੋ ਕਿ 22 ਮਾਰਚ ਤੱਕ ਮਨਾਇਆ ਜਾ ਰਿਹਾ ਹੈ, ਅਧੀਨ ਵੱਖ ਵੱਖ ਗਤੀਵਿਧੀਆਂ ਜਾਰੀ ਹਨ। ਇਨ੍ਹਾਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਐੱਸ. ਡੀ. ਐੱਮ. ਸਮਰਾਲਾ-ਕਮ-ਨੋਡਲ ਅਫ਼ਸਰ ਸ੍ਰੀਮਤੀ ਗੀਤਿਕਾ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਸਥਾਨਕ ਬਚਤ ਭਵਨ ਵਿਖੇ ਕੀਤੀ ਗਈ।


ਮੀਟਿੰਗ ਦੌਰਾਨ ਸ੍ਰੀਮਤੀ ਗੀਤਿਕਾ ਸਿੰਘ ਨੇ ਕਿਹਾ ਕਿ ਭਾਰਤ ਦੇ ਬੱਚਿਆਂ, ਕਿਸ਼ੋਰਾਂ ਅਤੇ ਮਹਿਲਾਵਾਂ ਨੂੰ ਕੁਪੋਸ਼ਣ ਮੁਕਤ, ਸਿਹਤਮੰਦ ਅਤੇ ਮਜ਼ਬੂਤ ਬਣਾਉਣ ਦਾ ਪ੍ਰਣ ਕੀਤਾ ਅਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਬਾਲ ਵਿਕਾਸ ਅਤੇ ਸੁਰੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਵਿਸ਼ਵ ਭਰ ਵਿੱਚ ਚੱਲ ਰਹੇ ਕੋਰੋਨਾ ਵਾਇਰਸ ਦੇ ਖ਼ਤਰੇ ਦੇ ਚੱਲਦਿਆਂ ਘਰ-ਘਰ ਜਾ ਕੇ ਪਰਿਵਾਰਾਂ ਨੂੰ ਜਾਗਰੂਕ ਕੀਤਾ ਜਾਵੇ। ਵੱਡੀ ਇਕੱਤਰਤਾ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਰੋਜ਼ਾਨਾ ਰਿਪੋਰਟ ਭੇਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਅਭਿਆਨ ਵਿੱਚ ਮਰਦਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਪੋਸ਼ਕ ਆਹਾਰ ਬਾਰੇ ਜਾਗਰੂਕਤਾ ਫੈਲਾਉਣ ‘ਤੇ ਤਵੱਜੋਂ ਦਿੱਤੀ ਜਾਵੇ।


ਇਸ ਦੌਰਾਨ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਸਮੂਹ ਸਬੰਧਤ ਵਿਭਾਗਾਂ ਜਿੰਨਾ ਦੀਆਂ ਗਤੀਵਿਧੀਆਂ ਐਕਸ਼ਨ ਪਲਾਨ ਮੁਤਾਬਕ ਨਿਸ਼ਚਿਤ ਕੀਤੀਆਂ ਗਈਆਂ ਹਨ, ਉਹ ਜ਼ਿਲ੍ਹਾ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਅਤੇ ਆਂਗਣਵਾੜੀ ਵਰਕਰਾਂ ਦੇ ਸਹਿਯੋਗ ਨਾਲ ਸਾਂਝੇ ਪੋਸ਼ਣ ਅਭਿਆਨ ਦੀ ਜਾਗਰੂਕਤਾ ਦੇਣ ਲਈ ਉਪਰਾਲੇ ਕਰਨਗੇ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਦਾ ਮੁੱਖ ਮੰਤਵ ਔਰਤਾਂ, ਬੱਚਿਆਂ ਅਤੇ ਕਿਸ਼ੋਰੀ ਲੜਕੀਆਂ ਨੂੰ ਅਨੀਮੀਆ ਤੋਂ ਮੁਕਤ ਕਰਨਾ, ਬੋਨਾਪਨ ਖਤਮ ਕਰਨਾ ਅਤੇ ਕੁਪੋਸ਼ਣ ਨੂੰ ਖਤਮ ਕਰਨਾ ਹੈ। ਇਸ ਪੋਸ਼ਣ ਅਭਿਆਨ ਦੇ ਪੰਦਰਵਾੜੇ ਦੌਰਾਨ ਵੱਖ-ਵੱਖ ਵਿਭਾਗ ਐਕਸ਼ਨ ਪਲਾਨ ਤਹਿਤ ਕੀਤੀਆਂ ਗਤੀਵਿਧੀਆਂ ਵਾਲੇ ਦਿਨ ਹਰ ਪਿੰਡ ਵਿੱਚ ਜਾਗਰੂਕਤਾ ਪ੍ਰਤੀ ਆਪਣਾ-ਆਪਣਾ ਯੋਗਦਾਨ ਪਾਉਣਗੇ, ਤਾਂ ਜ਼ੋ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੀਟਿੰਗ ਵਿੱਚ ਜਿੱਥੇ ਸ੍ਰੀਮਤੀ ਗੀਤਿਕਾ ਵੱਲੋਂ ਚੱਲ ਰਹੇ ਪੰਦਰਵਾੜੇ ਦਾ ਰਿਵਿਊ ਕੀਤਾ ਗਿਆ, ਉੱਥੇ ਹੀ ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਇਸ ਪੋਸ਼ਣ ਅਭਿਆਨ ਦੇ ਪੰਦਰਵਾੜੇ ਨੂੰ ਘਰ-ਘਰ ਚੇਤਨਾ ਮੁਹਿੰਮ ਬਣਾਉਣ ਲਈ ਆਪਣੇ ਨਿੱਜੀ ਸੁਝਾਅ ਦਿੱਤੇ।

Facebook Comments

Trending