Connect with us

ਪੰਜਾਬ ਨਿਊਜ਼

ਆੜ੍ਹਤੀਆਂ ਨੇ ਮਲੌਦ ਦਾਣਾ ਮੰਡੀ ਵਿਚ ਕੀਤੀ ਹੜਤਾਲ

Published

on

Malaud Dana Mandi strike by The Sahitya

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅੰਦਰ ਕਣਕ ਦੀ ਫ਼ਸਲ ਦਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦਾਣਾ ਮੰਡੀਆਂ ਵਿਚ ਸਰਕਾਰੀ ਖ਼ਰੀਦ ਦਾ ਭਾਅ ਲਗਾਇਆ ਜਾਣਾ ਸੀ। ਪਰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਆੜ੍ਹਤੀ ਵਰਗ ਨੂੰ ਬਾਹਰ ਰੱਖ ਕੇ ਫ਼ਸਲ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਪਾਉਣ ਦੀ ਯੋਜਨਾ ਖ਼ਿਲਾਫ਼ ਦਾਣਾ ਮੰਡੀ ਮਲੌਦ ਵਿਖੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸੇਖਾ ਦੀ ਅਗਵਾਈ ਵਿਚ ਸਮੂਹ ਆੜ੍ਹਤੀਆਂ ਨੇ ਮਸਲਾ ਹੱਲ ਨਾ ਹੋਣ ਤੱਕ ਸੂਬਾਈ ਜਥੇਬੰਦੀ ਦੇ ਨਿਰਦੇਸ਼ਾਂ ਤਹਿਤ ਮੁਕੰਮਲ ਹੜਤਾਲ ਜਾਰੀ ਕਰਨ ਦਾ ਫ਼ੈਸਲਾ ਕੀਤਾ।

ਉੱਥੇ ਹੀ ਤੁਹਾਨੂੰ ਦੱਸ ਦਿੰਦੇ ਹਾਂ ਕਿ ਆੜ੍ਹਤੀਏ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦਾ ਦੌਰ ਸ਼ੁਰੂ, ਪੰਜਾਬ ਦੇ ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਮੀਟਿੰਗ ਵਿਚ ਮੌਜੂਦ ਹਨ। ਸਵੇਰ ਤੋਂ ਹੀ ਲੁਧਿਆਣਾ ਦੇ ਬੱਚਤ ਭਵਨ ਵਿਖੇ ਆੜ੍ਹਤੀਏ ਦੀ ਮੀਟਿੰਗ ਚੱਲ ਰਹੀ ਸੀ |

Facebook Comments

Trending