ਪੰਜਾਬੀ

ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਨੇ ਕਰਵਾਈ 62ਵੀਂ ਸਾਲਾਨਾ ਕਨਵੋਕੇਸ਼ਨ 

Published

on

ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ, ਲੁਧਿਆਣਾ ਨੇ ਬੀ.ਐੱਡ ਅਤੇ ਐਮ.ਐੱਡ ਦੇ ਸੈਸ਼ਨ 2017- 2019,2018-20202019-2021 ਅਤੇ 2020- 2022  ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਆਪਣੀ 62ਵੀਂ ਸਾਲਾਨਾ ਕਨਵੋਕੇਸ਼ਨ ਦਾ ਆਯੋਜਨ ਕੀਤਾ। ਇਸ ਮੌਕੇ ਡਾ.ਸਤਬੀਰ ਸਿੰਘ ਗੋਸਲ, ਵਾਈਸ ਚਾਂਸਲਰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਗੁਰਸਿਮਰਨ ਸਿੰਘ ਗਰੇਵਾਲ, ਖ਼ਜ਼ਾਨਚੀ ਖ਼ਾਲਸਾ ਦੀਵਾਨ, ਡਾ: ਮੁਕਤੀ ਗਿੱਲ, ਡਾਇਰੈਕਟਰ ਖ਼ਾਲਸਾ ਸੰਸਥਾਵਾਂ ਅਤੇ ਪਿ੍ੰਸੀਪਲ ਡਾ: ਸਤਵੰਤ ਕੌਰ ਨੇ ਆਏ ਹੋਏ ਮੁੱਖ ਮਹਿਮਾਨ  ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ | ਪਿ੍ੰਸੀਪਲ ਡਾ: ਸਤਵੰਤ ਕੌਰ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਅਕਾਦਮਿਕ ਅਤੇ ਸਹਿ-ਪਾਠਕ੍ਰਮ ਦੇ ਮੁਕਾਬਲਿਆਂ ਵਿਚ ਕਾਲਜ ਦੇ ਮਾਣ-ਸਨਮਾਨ ਅਤੇ ਪ੍ਰਾਪਤੀਆਂ ‘ਤੇ ਚਾਨਣਾ ਪਾਇਆ ।

ਕਨਵੋਕੇਸ਼ਨ ਸੰਬੋਧਨ ਵਿੱਚ  ਮੁੱਖ ਮਹਿਮਾਨ ਡਾ: ਸਤਬੀਰ ਸਿੰਘ ਗੋਸਲ ਨੇ ਇਸਤਰੀ ਸਿੱਖਿਆ ਵਿੱਚ ਕਾਲਜ ਦੇ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਡਿਗਰੀ ਧਾਰਕਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ  ਡਿਗਰੀ ਧਾਰਕਾਂ ਨੂੰ ਆਪਣੇ ਮਾਤਾ-ਪਿਤਾ, ਅਲਮਾ-ਮਾਤਰ ਅਤੇ ਦੇਸ਼ ਲਈ ਮਾਣ ਦੇ ਨਾਲ-ਨਾਲ ਖੁਸ਼ੀ ਦਾ ਸਰੋਤ ਬਣਨ ਦੀ ਅਪੀਲ ਕੀਤੀ।

Facebook Comments

Trending

Copyright © 2020 Ludhiana Live Media - All Rights Reserved.