ਪੰਜਾਬੀ

ਮਾਲਵਾ ਖਾਲਸਾ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸੋ ਪ੍ਰਤੀਸ਼ਤ

Published

on

ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤਾ ਗਿਆ ਦਸਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ । ਇਸ ਮੌਕੇ ਸਕੂਲ ਮੈਨੇਜਰ ਡਾ ਕੰਵਲਪ੍ਰੀਤ ਕੌਰ ਨੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਲਈ +1 ਵਿਚ ਵਿਸ਼ੇਸ਼ ਸਕਾਲਰਸ਼ਿਪ ਜਾਰੀ ਕਰਨ ਦਾ ਐਲਾਨ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝਾ ਕਰਦਿਆਂ ਪਰਮਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੀ ਦੂਜੀ ਟਰਮ ਦਾ ਨਤੀਜਾ ਸਕੂਲ ਦਾ ਬਹੁਤ ਹੀ ਵਧੀਆ ਰਿਹਾ। ਸਾਰੇ ਹੀ ਵਿਦਿਆਰਥੀ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਦਸਵੀਂ ਜਮਾਤ ਵਿੱਚੋਂ ਪਾਸ ਹੋਏ ।

ਸਕੂਲ ਪ੍ਰਿੰਸੀਪਲ ਕਰਨਜੀਤ ਸਿੰਘ ਨੇ ਸਕੂਲ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੀ ਵਿਦਿਆਰਥਣ ਕਵਿਤਾ ਰਾਵਤ (555/650), ਦੇ ਨਾਲ ਨਾਲ ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਸ਼ੇਖਰ(550/650) ਅਤੇ ਮੋਹਿਤ ਰਾਜ 500/650) ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸ੍ਰੀ ਮਨੋਜ ਕੁਮਾਰ , ਹਰਪਾਲ ਸਿੰਘ,ਵਰਿੰਦਰ ਸਿੰਘ, ਸ਼ਰਨਜੀਤ ਸਿੰਘ ,ਗੁਰਮੁਖ ਸਿੰਘ ਆਦਿ ਹੋਰ ਸਟਾਫ਼ ਮੈਂਬਰ ਮੌਜੂਦ ਰਹੇ ।

Facebook Comments

Trending

Copyright © 2020 Ludhiana Live Media - All Rights Reserved.