Connect with us

ਪੰਜਾਬੀ

ਮਾਲਵਾ ਸਕੂਲ ਨੇ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਕੱਢੀ ਰੈਲੀ

Published

on

Malwa School Rally on No Use of Plastic

ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਵਿਖੇ ਅੱਜ ਵਿੰਗ ਕਮਾਂਡਰ ਬੀ ਐਸ ਗਿੱਲ ਕਮਾਂਡਿੰਗ ਅਫਸਰ ਨੰਬਰ 4 ਪੰਜਾਬ ਏਅਰ ਸਕਾਰਡਨ ਐੱਨਸੀਸੀ ਲੁਧਿਆਣਾ ਦੇ ਮਾਰਗਦਰਸ਼ਨ ਹੇਠ ਪਲਾਸਟਿਕ ਦੀ ਵਰਤੋਂ ਨਾ ਕਰਨ ਸੰਬੰਧੀ ਇਕ ਰੈਲੀ ਕੱਢੀ ਗਈ।

ਫਸਟ ਅਫ਼ਸਰ ਪਰਮਬੀਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਐਨਸੀਸੀ ਕੈਡਿਟਾਂ ਵੱਲੋਂ ਧਰਤੀ ਦੇ ਵਾਤਾਵਰਣ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਅੱਜ ਇੱਕ ਪ੍ਰੋਗਰਾਮ ਕਰਵਾਇਆ ਗਿਆ । ਜਿਸ ਵਿੱਚ ਕੈਡਿਟਾਂ ਵੱਲੋਂ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਪੋਸਟਰ ਬਣਾਏ । ਇਸ ਦੇ ਨਾਲ ਹੀ ਆਸ ਪਾਸ ਦੇ ਇਲਾਕੇ ਵਿੱਚ ਨਾਗਰਿਕਾਂ ਨੂੰ ਜਾਗਰੂਕ ਕਰਨ ਦੇ ਲਈ ਇਕ ਰੈਲੀ ਦਾ ਆਯੋਜਨ ਕੀਤਾ ਗਿਆ । ਇਸ ਰੈਲੀ ਵਿਚ ਕੈਡਿਟਾਂ ਨੇ ਆਸ -ਪਾਸ ਦੀਆਂ ਦੁਕਾਨਾਂ ਅਤੇ ਘਰਾਂ ਦੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਸਬੰਧੀ ਜਾਗਰੂਕ ਕੀਤਾ।

ਉਨ੍ਹਾਂ ਨੇ ਹੱਥਾਂ ਦੇ ਵਿੱਚ ਪਲਾਸਟਿਕ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕ ਕਰਨ ਵਾਲੇ ਪੋਸਟਰ ਫੜੇ ਹੋਏ ਸਨ। ਇਸ ਮੌਕੇ ਖਾਸ ਤੌਰ ਤੇ ਲੁਧਿਆਣਾ ਮਿਉਂਸਿਪਲ ਕਾਰਪੋਰੇਸ਼ਨ ਤੋਂ ਚੰਦਰਕਲਾ ਪ੍ਰਭਾਕਰ ਪਹੁੰਚੇ। ਉਨ੍ਹਾਂ ਨੇ ਕੂੜੇ ਦੀ ਸਾਂਭ- ਸੰਭਾਲ ਲਈ ਕੈਡਿਟਾਂ ਨੂੰ ਜਾਗਰੂਕ ਕੀਤਾ । ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ ‘ਤੇ ਪ੍ਰਿੰਸੀਪਲ ਕਰਨਜੀਤ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਕੈਡੇਟ ਘਰਾਂ ਦੇ ਵਿੱਚ ਵੀ ਵਾਤਾਵਰਨ ਨੂੰ ਸ਼ੁੱਧ ਕਰਨ ਸੰਬੰਧੀ ਗੱਲਾਂ ਦਾ ਧਿਆਨ ਰੱਖਣਗੇ ।

Facebook Comments

Trending