Connect with us

ਲੁਧਿਆਣਾ ਨਿਊਜ਼

ਲੁਧਿਆਣਾ ਦੇ ਹੈਬੋਵਾਲ ਨੇੜੇ ਪਤਨੀ ਤੋਂ ਦੁਖੀ ਹੋਏ ਪਤੀ ਨੇ ਚੁੱਕਿਆ ਖੌਫਨਾਕ ਕਦਮ, ਉਜੜਿਆ ਪਰਿਵਾਰ

Published

on

ਲੁਧਿਆਣਾ ਦੇ ਹੈਬੋਵਾਲ ਕਲਾਂ ਦੇ ਚੰਦਰ ਨਗਰ ਇਲਾਕੇ ‘ਚ ਪਤਨੀ ਤੋਂ ਕਥਿਤ ਤੌਰ ਤੇ ਦੁਖੀ ਹੋ ਕੇ ਨੌਜਵਾਨ ਨੇ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 37 ਸਾਲਾਂ ਸੁਮਿਤ ਥੰਮਣ ਦੇ ਰੂਪ ‘ਚ ਹੋਈ ਹੈ ਅਤੇ ਮ੍ਰਿਤਕ ਨੌਜਵਾਨ ਘੁਮਾਰ ਮੰਡੀ ਇਲਾਕੇ ‘ਚ ਆਰਟੀਫੀਸ਼ੀਅਲ ਜਿਊਲਰੀ ਸ਼ਾਪ ‘ਚ ਕੰਮ ਕਰਦਾ ਸੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜੇ ‘ਚ ਲੈ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਸੁਮਿਤ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲਿਆਂ ਤੇ ਕਾਰਵਾਈ ਕਰਨ ਦੀ ਬਜਾਏ ਪੁਲਿਸ ਆਪਣਾ ਸਵਾਰਥ ਸਿੱਧ ਕਰਨ ਲਈ ਮਾਮਲੇ ਨੂੰ ਦਬਾਉਣ ‘ਚ ਲੱਗੀ ਹੋਈ ਹੈ ਤੇ ਉਲਟਾ ਉਨ੍ਹਾਂ ਤੇ ਦਬਾਅ ਪਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਤੋਂ ਇਨਸਾਫ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁਲਜ਼ਮਾਂ ਖਿਲਾਫ ਕਾਰਵਾਈ ਨਾ ਹੋਈ ਤਾਂ ਉਹ ਧਰਨਾ ਦੇਣ ਲਈ ਮਜਬੂਰ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਅੰਕੁਸ਼ ਥੱਮਣ ਨੇ ਦੱਸਿਆ ਕਿ 2014 ‘ਚ ਹੈਬੋਵਾਲ ਇਲਾਕੇ ਦੀ ਰਹਿਣ ਵਾਲੀ ਰਿਤੂ ਨਾਲ ਉਸਦੇ ਭਰਾ ਦਾ ਵਿਆਹ ਹੋਇਆ ਸੀ ਅਤੇ ਉਨ੍ਹਾਂ ਦੀ 2 ਸਾਲਾਂ ਦੀ ਧੀ ਵੀ ਹੈ। ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਭਰਾ-ਭਰਜਾਈ ‘ਚ ਝਗੜਾ ਹੋਣ ਲੱਗਿਆ। ਉਸ ਦਾ ਦੋਸ਼ ਹੈ ਕਿ ਕੁੱਝ ਦਿਨ ਪਹਿਲਾਂ ਭਾਬੀ ਉਸਦੇ ਭਰਾ ਨੂੰ ਛੱਡ ਕੇ ਆਪਣੇ ਦੋਸਤ ਕੋਲ ਚਲੀ ਗਈ ਅਤੇ ਜਾਂਦੇ ਹੋਏ ਉਹ ਬੱਚੀ ਨੂੰ ਭਰਾ ਕੋਲ ਹੀ ਛੱਡ ਗਈ। ਪੰਚਾਇਤੀ ਤੌਰ ਤੇ ਵੀ ਕਈ ਵਾਰ ਫੈਸਲਾ ਹੋਇਆ ਪਰ ਕੋਈ ਵੀ ਸਿਰੇ ਨਹੀਂ ਚੜ੍ਹ ਸਕਿਆ।

ਦੱਸਣਯੋਗ ਹੈ ਕਿ ਇਸ ਘਟਨਾ ਦਾ ਪਤਾ ਵੀਰਵਾਰ ਦੁਪਹਿਰ ਕਰੀਬ ਡੇਢ ਵਜੇ ਲੱਗਿਆ ਜਦੋਂ ਮਕਾਨ ਮਾਲਕ ਰਾਜੂ ਸੁਮਿਤ ਨੂੰ ਦੇਖਣ ਲਈ ਛੱਤ ਤੇ ਗਿਆ ਤਾਂ ਉਸਦੀ ਲਾਸ਼ ਸਟੋਰ ‘ਚ ਪੱਖੇ ਨਾਲ ਲਟਕ ਰਹੀ ਸੀ। ਉਸਨੇ ਇਸ ਦੀ ਜਾਣਕਾਰੀ ਤੁਰੰਤ ਸੁਮਿਤ ਦੇ ਪਰਿਵਾਰ ਨੂੰ ਦਿੱਤੀ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਥਾਣਾ ਹੈਬੋਵਾਲ ਦੇ ਮੁਖੀ ਸਬ-ਇੰਸਪੈਕਟਰ ਜਸਕਰਨ ਸਿੰਘ ਸੇਖੋਂ ਨੇ ਦੱਸਿਆ ਮ੍ਰਿਤਕ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਪਰ ਮੁੱਢਲੀ ਜਾਂਚ ‘ਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸੁਮਿਤ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ। ਸੁਮਿਤ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦਾ ਕਿਸੇ ਦੇ ਨਾਲ ਅਫੇਅਰ ਹੈ। ਪਤਨੀ ਉਸ ਨਾਲ ਰਹਿਣਾ ਨਹੀਂ ਚਾਹੁੰਦੀ ਸੀ ਅਤੇ ਉਸ ਤੋਂ ਤਲਾਕ ਚਾਹੁੰਦੀ ਸੀ ਪਰ ਸੁਮਿਤ ਪਤਨੀ ਨੂੰ ਛੱਡਣ ਲਈ ਤਿਆਰ ਨਹੀਂ ਸੀ। ਪੀੜਤ ਪੱਖ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਸ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਸਾਰੇ ਦੋਸ਼ਾਂ ਨੂੰ ਸਿਰਿਓਂ ਹੀ ਖਾਰਿਜ਼ ਕਰ ਦਿੱਤਾ ਹੈ।

Source: punjabkesari

Facebook Comments

Advertisement

Advertisement

ਤਾਜ਼ਾ

ਲੁਧਿਆਣਾ ਨਿਊਜ਼33 mins ago

ਲੁਧਿਆਣਾ ‘ਚ ਘਟੀ ਕੋਰੋਨਾ ਦੀ ਰਫਤਾਰ, ਜ਼ਿਲ੍ਹੇ ‘ਚੋਂ ਮਿਲੇ ਸਿਰਫ 30 ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਹੁਣ ਕੋਰੋਨਾ ਮਹਾਂਮਾਰੀ ਤੇ ਕਾਬੂ ਪਾ ਲਿਆ ਹੈ ਅਤੇ ਦਿਨੋਂ-ਦਿਨ ਹਾਲਾਤ ਠੀਕ ਹੁੰਦੇ ਨਜ਼ਰ ਆ ਰਹੇ ਹਨ।...

ਲੁਧਿਆਣਾ ਨਿਊਜ਼1 hour ago

ਲੁਧਿਆਣਾ ‘ਚ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੀਆਂ 37 ਦੁਕਾਨਾਂ ਨੂੰ ਮਿਲੀ ਮਨਜ਼ੂਰੀ

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ‘ਚ 6 ਸਾਈਟਾਂ ਤੇ ਦੁਕਾਨਾਂ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸਾਈਟਾਂ ਤੇ 37...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਵਧਿਆ ਪ੍ਰਦੂਸ਼ਣ, ਲੋਕਾਂ ਨੂੰ ਆ ਰਹੀ ਸਾਹ ਲੈਣ ‘ਚ ਸਮੱਸਿਆ

ਪੰਜਾਬ ‘ਚ ਪ੍ਰਦੂਸ਼ਣ ਦੇ ਕਾਰਨ ਸਥਿਤੀ ਦਿਨੋਂ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਦੁਸ਼ਹਿਰੇ ਦੇ ਤਿਉਹਾਰ ਤੇ ਪ੍ਰਦੂਸ਼ਣ ਦਾ...

ਬਾਲੀਵੁੱਡ2 hours ago

ਨੇਹਾ ਕੱਕੜ ਨੇ ਆਪਣੇ ਵਿਆਹ ‘ਚ ਕੀਤਾ ਧਮਾਕੇਦਾਰ ਡਾਂਸ, ਵੀਡੀਓ ਵਾਇਰਲ

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਬੀਤੇ ਦਿਨੀਂ ਹੀ ਵਿਆਹ ਹੋਇਆ ਹੈ ਅਤੇ ਉਨ੍ਹਾਂ ਦੇ ਵਿਆਹ...

ਲੁਧਿਆਣਾ ਨਿਊਜ਼2 hours ago

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਪੁਲਿਸ ਪਹੁੰਚੀ ਸਲੇਮ ਟਾਬਰੀ ਇਲਾਕੇ, ਖੰਗਾਲੇ 100 ਤੋਂ ਵੱਧ ਕੈਮਰੇ

ਕੁੱਝ ਦਿਨ ਪਹਿਲਾਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਹੋਇਆ ਸੀ ਅਤੇ ਇਸ ਮਾਮਲੇ ‘ਚ ਤਰਨਤਾਰਨ ਪੁਲਿਸ ਨੇ...

ਪੰਜਾਬ ਨਿਊਜ਼3 hours ago

AAP ਮਹਿਲਾ ਵਿਧਾਇਕਾਂ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਕਾਨੂੰਨ ਵਿਵਸਥਾ ਭੰਗ ਹੋ ਚੁੱਕੀ ਹੈ। ਕਿਸਾਨ ਸੜਕਾਂ ਤੇ ਉਤਰਨ ਨੂੰ ਮਜਬੂਰ ਹੋ...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਹੋਈ ਠੰਡ ਦੀ ਸ਼ੁਰੂਆਤ, ਜਾਣੋਂ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਜ਼ਿਲ੍ਹਾ ਲੁਧਿਆਣਾ ‘ਚ ਹੁਣ ਸਵੇਰ ਅਤੇ ਸ਼ਾਮ ਨੂੰ ਠੰਡ ਦਾ ਅਹਿਸਾਸ ਹੋਣ ਲੱਗਿਆ ਹੈ ਪਰ ਅੱਜ ਯਾਨੀ ਸੋਮਵਾਰ ਨੂੰ ਸਵੇਰੇ...

ਪੰਜਾਬ ਨਿਊਜ਼4 hours ago

NRI ਦੀ ਕੋਠੀ ਤੋਂ ਹੁੰਦਾ ਸੀ ਭੁੱਕੀ ਦਾ ਗੋਰਖਧੰਦਾ, ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਭੁੱਕੀ ਦੀ ਖੇਪ ਬਰਾਮਦ

ਅੱਜ ਦਿਹਾਤ ਪੁਲਿਸ ਵੱਲੋਂ ਕਰਤਾਰਪੁਰ ਦੀ ਇੱਕ NRI ਦੀ ਕੋਠੀ ਦੀ ਗੈਰੇਜ ‘ਚੋਂ ਭੁੱਕੀ ਦੀ ਵੱਡੀ ਖੇਪ ਲੁਕਾ ਕੇ ਰੱਖੇ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ਦੇ ਬਜ਼ਾਰਾਂ ‘ਚ ਤਿਉਹਾਰਾਂ ਨੂੰ ਲੈ ਕੇ ਨਜ਼ਰ ਆਈ ਰੌਣਕ, ਲੋਕਾਂ ‘ਚ ਘੱਟ ਹੋਇਆ ਕੋਰੋਨਾ ਖੌਫ

ਜ਼ਿਲ੍ਹਾ ਲੁਧਿਆਣਾ ਨੂੰ ਹੌਜਰੀ ਅਤੇ ਹੋਰ ਕੰਮਾਂ ਲਈ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਦਿਨਾਂ ‘ਚ ਤਿਉਹਾਰਾਂ ਤੇ ਹੌਜਰੀ ਦੇ ਸੀਜ਼ਨ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ਪੁਲਿਸ ਨੇ ਪਟਾਕਿਆਂ ਨੂੰ ਲੈ ਕੇ ਜਾਰੀ ਕੀਤਾ ਨਵਾਂ ਸ਼ਡਿਊਲ

ਦੀਵਾਲੀ ਮੌਕੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਅਲਾਟ ਕਰਨ ਸਬੰਧੀ ਪੁਲਿਸ ਨੇ ਸ਼ਡਿਊਲ ਜਾਰੀ ਕੀਤਾ ਹੈ। ਇਸ ਮੌਕੇ ਏ.ਸੀ.ਪੀ ਰਣਜੀਤ ਸਿੰਘ...

ਇੰਡੀਆ ਨਿਊਜ਼5 hours ago

ਕੋਲਾ ਘਪਲੇ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਮਿਲੀ 3 ਸਾਲ ਦੀ ਸਜ਼ਾ

CBI ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ 21 ਸਾਲ ਪੁਰਾਣੇ ਕੋਲਾ ਘੋਟਾਲਾ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ...

ਪੰਜਾਬ ਨਿਊਜ਼5 hours ago

ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ ਅੰਤਰਰਾਜੀ ਗਿਰੋਹ ਦੇ 3 ਮੈਂਬਰ ਗ੍ਰਿਫਤਾਰ

ਪੁਲਿਸ ਨੇ ਅੱਜ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ‘ਚ...

Trending