Connect with us

ਅਪਰਾਧ

ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਵਾਲੇ ਵਿਅਕਤੀ ਨੂੰ ਮਿਲੀ ਮਿਸਾਲੀ ਸਜ਼ਾ, 20 ਸਾਲ ਰਹੇਗਾ ਜੇਲ੍ਹ ‘ਚ

Published

on

Man convicted of raping a minor gets 20 years in jail

ਲੁਧਿਆਣਾ : ਇੱਥੇ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਵਿਅਕਤੀ ਨੂੰ ਅਦਾਲਤ ਵੱਲੋਂ 20 ਸਾਲ ਦੀ ਸਜ਼ਾ ਸੁਣਾਈ ਗਈ ਹੈ। ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਵੱਲੋਂ ਦੋਸ਼ੀ ਨੂੰ ਇਹ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਮੁਤਾਬਕ ਜੁਗਿਆਣਾ ਵਾਸੀ ਆਨੰਦ ਸ਼ਰਮਾ ਨੇ ਵਿਆਹ ਦਾ ਝਾਂਸਾ ਦੇ ਕੇ 13 ਸਾਲ ਦੀ ਨਾਬਾਲਗ ਕੁੜੀ ਨੂੰ ਪਹਿਲਾਂ ਅਗਵਾ ਕੀਤਾ ਸੀ ਅਤੇ ਫਿਰ ਉਸ ਦਾ ਸਰੀਰਕ ਸੋਸ਼ਣ ਕੀਤਾ।

ਇਸ ਦਾ ਦੋਸ਼ੀ ਪਾਉਂਦਿਆਂ ਅਦਾਲਤ ਵੱਲੋਂ ਉਸ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਮੁਲਜ਼ਮ ਵੱਲੋਂ ਰਹਿਮ ਦੀ ਅਪੀਲ ਠੁਕਰਾਉਂਦਿਆਂ 1,10,000 ਦਾ ਜੁਰਮਾਨਾ ਵੀ ਅਦਾ ਕਰਨ ਦੇ ਹੁਕਮ ਦਿੱਤੇ ਹਨ। ਜੁਰਮਾਨੇ ਦੀ ਰਾਸ਼ੀ ’ਚੋਂ ਪੀੜਤ ਕੁੜੀ ਨੂੰ ਮੁਆਵਜ਼ੇ ਦੇ ਰੂਪ ਵਿਚ 1 ਲੱਖ ਰੁਪਏ ਦਾ ਭੁਗਤਾਨ ਕੀਤਾ ਜਾਵੇਗਾ।

Facebook Comments

Trending