ਅਪਰਾਧ

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੂੰ 10 ਸਾਲ ਕੈਦ

Published

on

ਲੁਧਿਆਣਾ : ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅਦਾਲਤ ਨੇ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ 17 ਜੁਲਾਈ, 2019 ਨੂੰ ਪੀੜ੍ਹਤ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਸ਼ੇਰਪੁਰ ਕਲਾਂ ਦੇ ਰਹਿਣ ਵਾਲੇ ਰਿਸ਼ੀਪਾਲ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

ਪੁਲਿਸ ਪਾਸ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਸਹਾਰਨਪੁਰ ਦਾ ਰਹਿਣ ਵਾਲਾ ਸੀ ਅਤੇ ਉਹ ਵੀ ਸਹਾਰਨਪੁਰ ਦੇ ਰਹਿਣ ਵਾਲੇ ਹਨ। ਰਿਸ਼ੀਪਾਲ ਘਟਨਾ ਵਾਲੇ ਦਿਨ ਉਨ੍ਹਾਂ ਦੇ ਘਰ ਕਮਰਾ ਦੇਖਣ ਲਈ ਉਸ ਦੇ ਲੜਕੇ ਨਾਲ ਆਇਆ ਸੀ। ਉਸ ਦਾ ਲੜਕਾ ਕੋਈ ਕੰਮ ਦੇ ਸਿਲਸਿਲੇ ਵਿਚ ਕੁਝ ਸਮੇਂ ਲਈ ਬਾਹਰ ਚਲਾ ਗਿਆ। ਇਸ ਦੌਰਾਨ ਉਸ ਦੀ ਨਾਬਾਲਗ ਲੜਕੀ ਘਰ ਵਿਚ ਇਕੱਲੀ ਸੀ। ਇਸ ਦੌਰਾਨ ਰਿਸ਼ੀਪਾਲ ਨੇ ਉਸ ਦੀ ਲੜਕੀ ਨੂੰ ਡਰਾ ਧਮਕਾ ਕੇ ਉਸ ਨਾਲ ਜਬਰ ਜਨਾਹ ਕੀਤਾ।

ਜਦੋਂ ਉਹ ਘਰ ਆਏ ਤਾਂ ਲੜਕੀ ਨੇ ਇਸ ਸੰਬੰਧੀ ਸਾਰੀ ਗੱਲ ਆਪਣੇ ਮਾਪਿਆਂ ਨੂੰ ਦੱਸੀ ਤਾਂ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਪੁਲਿਸ ਵਲੋਂ ਰਿਸ਼ੀਪਾਲ ਨੂੰ ਕਾਬੂ ਕਰ ਲਿਆ ਗਿਆ। ਮਾਣਯੋਗ ਜੱਜ ਕੁਲਭੂਸ਼ਣ ਕੁਮਾਰ ਨੇ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ ਦੇ ਨਾਲ-ਨਾਲ ਤੇ 50 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ।

Facebook Comments

Trending

Copyright © 2020 Ludhiana Live Media - All Rights Reserved.