Connect with us

ਪੰਜਾਬੀ

ਪ੍ਰਬੰਧਕੀ ਕਮੇਟੀ ਵਲੋਂ ਕਿਸਾਨ ਆਗੂਆਂ ਨੂੰ ਕੀਤਾ ਸਨਮਾਨਿਤ

Published

on

Managing Committee honors farmer leaders

ਲੁਧਿਆਣਾ : ਸ਼ੋ੍ਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਰਸੂਲਪੁਰ (ਮੱਲ੍ਹਾ) ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਪਿਛਲੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਇਸ ਮੌਕੇ ਬਾਬਾ ਜੀਵਨ ਸਿੰਘ ਜੀ ਧਰਮਸ਼ਾਲਾ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬਲਵੀਰ ਸਿੰਘ ਰਸੂਲਪਰ ਨੇ ਧਾਰਮਿਕ ਸਮਾਗਮ ਵਿਚ ਹਿੱਸਾ ਪਾਉਣ ਵਾਲੇ ਦਾਨੀ ਪਰਿਵਾਰਾਂ ਦਾ ਧੰਨਵਾਦ ਕੀਤਾ ਤੇ ਦਿੱਲੀ ਸੰਯੁਕਤ ਕਿਸਾਨ ਮੋਰਚਾ ਜਿੱਤ ਕੇ ਵਾਪਸ ਪਿੰਡ ਪਹੁੰਚੇ ਪ੍ਰਧਾਨ ਗੁਰਚਰਨ ਸਿੰਘ ਰਸੂਲਪੁਰ, ਅਵਤਾਰ ਸਿੰਘ ਤਾਰੀ, ਪਿਆਰਾ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਗੁਰਮੇਲ ਸਿੰਘ, ਕਰਮ ਸਿੰਘ ਆਦਿ ਕਿਸਾਨ ਆਗੂਆਂ ਨੂੰ ਸਿਰਪਾਓ ਦੇ ਕੇ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ।

Facebook Comments

Trending