ਪੰਜਾਬ ਨਿਊਜ਼

ਮਨੀਸ਼ਾ ਗੁਲਾਟੀ ਨੇ ਫਿਰ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਅੱਜ ਹੋਵੇਗੀ ਅਦਾਲਤ ‘ਚ ਸੁਣਵਾਈ

Published

on

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਜਾਣ ‘ਤੇ ਮਨੀਸ਼ਾ ਗੁਲਾਟੀ ਨੇ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਮੁੜ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹਾਈਕੋਰਟ ‘ਚ ਹੋਵੇਗੀ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਪੰਜਾਬ ਸਰਕਾਰ ਨੇ ਫ਼ਾਰਗ ਕਰ ਦਿੱਤਾ ਸੀ ਪਰ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਤਾਂ ਅਦਾਲਤ ਨੇ ਉਨ੍ਹਾਂ ਦੇ ਹੱਕ ‘ਚ ਫ਼ੈਸਲਾ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣਾ ਦਿੱਤਾ ਗਿਆ।ਇਸ ਤੋਂ ਬਾਅਦ ਇਕ ਵਾਰ ਫਿਰ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ ।

Facebook Comments

Trending

Copyright © 2020 Ludhiana Live Media - All Rights Reserved.