Connect with us

ਇੰਡੀਆ ਨਿਊਜ਼

ਮਨਪ੍ਰੀਤ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਆਪਣੇ ਕੋਰੋਨਾ ਪਾਜ਼ੇਟਿਵ ਹੋਣ ਦੀ ਦਿੱਤੀ ਜਾਣਕਾਰੀ

Published

on

Manpreet Singh Badal announces his corona positive on social media

ਕੋਰੋਨਾ ਨੇ ਪੰਜਾਬ ‘ਚ ਇੱਕ ਵਾਰ ਫਿਰ ਤੋਂ ਰਫਤਾਰ ਫੜ ਲਈ ਹੈ ਜਿਥੇ ਹਰ ਰੋਜ਼ ਬਹੁਤ ਸਾਰੇ ਵਿਅਕਤੀਆਂ ਨੂੰ ਕੋਰੋਨਾ ਹੋ ਰਿਹਾ ਹੈ ਉੱਥੇ ਹੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਉਨ੍ਹਾਂ ਨੂੰ ਪਿਛਲੇ ਦੋ ਦਿਨ ਤੋਂ ਗਲਾ ਖ਼ਰਾਬ ਹੋਣ ਦੀ ਸ਼ਿਕਾਇਤ ਚੱਲ ਰਹੀ ਸੀ। ਵਿੱਤ ਮੰਤਰੀ ਨੇ ਵੀਰਵਾਰ ਨੂੰ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਦੀ ਰਿਪੋਰਟ ਦੇਰ ਰਾਤ ਪ੍ਰਾਪਤ ਹੋਈ ਹੈ ਜਿਸ ਵਿੱਚ ਉਨ੍ਹਾਂ ਨੂੰ ਕੋਰੋਨਾ ਤੋਂ ਪੀੜਤ ਦੱਸਿਆ ਗਿਆ ਹੈ।

ਤੁਹਾਨੂੰ ਦੱਸ ਦਿੰਦੇ ਹਾਂ ਕਿ ਵਿੱਤ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਆਪਣੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਕਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਤੋਂ ਪਹਿਲਾਂ ਆਪਣਾ ਟੈਸਟ ਕਰਵਾਇਆ ਸੀ ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਵਿਧਾਨ ਸਭਾ ਦੇ ਬਜਟ ਸੈਸ਼ਨ ਤੋਂ ਬਾਅਦ ਅਚਾਨਕ ਉਨ੍ਹਾਂ ਦਾ ਗਲਾ ਖ਼ਰਾਬ ਹੋ ਗਿਆ ਜਿਸ ਤੋਂ ਬਾਅਦ ਉਨ੍ਹਾਂ ਆਪਣਾ ਦੁਬਾਰਾ ਟੈਸਟ ਕਰਵਾਇਆ ਤਾਂ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ।

Facebook Comments

Trending