ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਜੂਨ ਨੂੰ ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਦੱਸਿਆ ਕਿ 26 ਜੂਨ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ। ਇਸ ਸਮਾਗਮ ਦਾ ਮੁੱਖ ਮੰਤਵ ਨਸ਼ੇ ਦੇ ਆਦੀ ਲੋਕਾਂ ਨੂੰ ਇਸ ਕੋਹੜ ਤੋਂ ਛੁਟਕਾਰਾ ਦਿਵਾਉਣਾ ਅਤੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਡਾਕਟਰੀ ਇਲਾਜ ਬਾਰੇ ਜਾਗਰੂਕ ਕਰਨਾ ਹੈ।
ਸ੍ਰੀਤੀ ਮਲਿਕ ਵਲੋਂ ਸਿਹਤ, ਖੇਡਾਂ, ਪੁਲਿਸ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪਬਲਿਕ ਹੈਲਥ, ਵੇਰਕਾ, ਮਾਰਕਫੈੱਡ, ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੁਹਿਰਦ ਯਤਨ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਹੁਣ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਲੋਕਾਂ ਨੂੰ ਇਲਾਜ ਲਈ ਪ੍ਰੇਰਿਆ ਜਾਣਾ ਚਾਹੀਦਾ ਹੈ।