Connect with us

ਇੰਡੀਆ ਨਿਊਜ਼

ਸਕੂਲਾਂ ਵਿਚ ਪੰਜਾਬੀ ਲਾਗੂ ਕਰਵਾਉਣ ਲਈ ਲਹਿੰਦੇ ਪੰਜਾਬ ਦੇ ਵੱਲੋ ਪੰਜਾਬ ਅਸੈਂਬਲੀ ਤੱਕ ਕੱਢੀ ਗਈ ਵਿਸ਼ਾਲ ਰੈਲੀ

Published

on

Massive rally West Punjab Punjab Assembly to introduce Punjabi in schools

ਮਿਲੀ ਜਾਣਕਾਰੀ ਅਨੁਸਾਰ ਲਹਿੰਦੇ ਪੰਜਾਬ ਦੇ ਸਕੂਲਾਂ, ਦਫ਼ਤਰਾਂ ਅਤੇ ਅਸੈਂਬਲੀ ਵਿਚ ਪੰਜਾਬੀ ਮਾਂ ਬੋਲੀ ਲਾਗੂ ਕਰਵਾਉਣ ਲਈ ਲਾਹੌਰ ਪ੍ਰੈੱਸ ਕਲੱਬ ਵਿਖੇ ਪੰਜਾਬੀ ਮਾਂ ਬੋਲੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਵਿਸ਼ਾ ‘ਪੰਜਾਬੀ ਪੜ੍ਹਾਓ’ ਸੀ, ਜਿਸ ਵਿਚ ਕਈ ਸ਼ਖ਼ਸੀਅਤਾਂ ਨੇ ਸ਼ਿਕਰਤ ਕਰਕੇ ਪੰਜਾਬ ਦੇ ਸਕੂਲਾਂ ਵਿਚ ਪੰਜਾਬੀ ਮਾਂ ਬੋਲੀ ਨੂੰ ਲਾਗੂ ਕਰਵਾਉਣ ਲਈ ਜਾਰੀ ਸੰਘਰਸ਼ ਵਿਚ ਅਪਣਾ ਯੋਗਦਾਨ ਪਾਇਆ। ਇਸ ਤੋਂ ਬਾਅਦ ਲਾਹੌਰ ਪ੍ਰੈੱਸ ਕਲੱਬ ਤੋਂ ਪੰਜਾਬ ਅਸੈਂਬਲੀ ਤੱਕ ਇਕ ਵਿਸ਼ਾਲ ਰੋਸ ਰੈਲੀ ਕੱਢੀ ਗਈ। ਜਿਸ ਵਿਚ ਪੰਜਾਬ ਦੇ 36 ਜ਼ਿਲ੍ਹਿਆਂ ਵਿਚੋਂ ਪੰਜਾਬੀ ਭਾਈਚਾਰੇ ਦੇ ਲੋਕ ਸ਼ਾਮਲ ਹੋਏ ਅਤੇ ਉਹਨਾਂ ਨੇ ਪਾਕਿਸਤਾਨ ਤਹਿਰੀਕ ਏ ਇਨਸਾਫ ਅੱਗੇ ਮੰਗ ਰੱਖੀ ਕਿ ਪਾਕਿਸਤਾਨ ਸੁਪਰੀਮ ਕੋਰਟ ਅਤੇ ਲਾਹੌਰ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਪੰਜਾਬ ਦੇ ਸਾਰੇ ਸਕੂਲਾਂ ਵਿਚ ਪੰਜਾਬੀ ਮਾਂ ਬੋਲੀ ਨੂੰ ਲਾਗੂ ਕੀਤਾ ਜਾਵੇ।

ਉੱਥੇ ਹੀ ਇਸ ਦੌਰਾਨ ਪੰਜਾਬੀਆਂ ਨੇ ਮੰਗ ਕੀਤੀ ਕਿ ਜਿਸ ਤਰ੍ਹਾਂ ਹੋਰ ਸੂਬਿਆਂ ਵਿਚ ਉੱਥੋਂ ਦੀ ਬੋਲੀ ਪੜ੍ਹਾਈ ਜਾਂਦੀ ਹੈ, ਇਸੇ ਤਰ੍ਹਾਂ ਪੰਜਾਬ ਵਿਚ ਵੀ ਪੰਜਾਬੀ ਮਾਂ ਬੋਲੀ ਨੂੰ ਲਾਗੂ ਕੀਤਾ ਜਾਵੇ। ਰੈਲੀ ਦੌਰਾਨ ਮੰਗ ਰੱਖੀ ਗਈ ਕਿ ਸਕੂਲਾਂ ਅਤੇ ਕਾਲਜਾਂ ਵਿਚ ਪੰਜਾਬੀ ਅਧਿਆਪਕਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ ਅਤੇ ਪੰਜਾਬੀ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਟਰੇਨਿੰਗ ਲਈ ਵਰਕਸ਼ਾਪ ਲਗਾਈਆਂ ਜਾਣ। ਇਸ ਤੋਂ ਇਲਾਵਾ ਪਾਕਿਸਤਾਨ ਵਿਚ ਟੀਵੀ ਚੈਨਲਾਂ ਉੱਤੇ ਵੀ ਪੰਜਾਬੀ ਪ੍ਰੋਗਰਾਮਾਂ ਦਾ ਪ੍ਰਸਾਰਣ ਕੀਤਾ ਜਾਵੇ। ਸਰਕਾਰੀ ਅਤੇ ਗੈਰ-ਸਰਕਾਰੀ ਲਾਇਬ੍ਰੇਰੀਆਂ ਵਿਚ ਪੰਜਾਬੀ ਭਾਸ਼ਾ ਸਬੰਧੀ ਕਿਤਾਬਾਂ ਮੁਹੱਈਆ ਕਰਵਾਈਆਂ ਜਾਣ। ਜ਼ਿਕਰਯੋਗ ਹੈ ਕਿ ਲਹਿੰਦੇ ਪੰਜਾਬ ਵਿਚ 72 ਸਾਲ ਤੋਂ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਲਾਗੂ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਅਸੈਂਬਲੀ ਵਿਚ ਵੀ ਪੰਜਾਬੀ ਦੀ ਵਰਤੋਂ ਲਈ ਮਨਜ਼ੂਰੀ ਨਹੀਂ ਹੈ। ਇਸ ਤੋਂ ਇਲਾਵਾ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਹੋਰ ਥਾਵਾਂ ’ਤੇ ਪੰਜਾਬੀ ਦੀ ਵਰਤੋਂ ਨਹੀਂ ਕੀਤੀ ਜਾ ਰਹੀ। ਸਕੂਲਾਂ ਵਿਚ ਪੰਜਾਬੀ ਬੋਲਣ ਵਾਲੇ ਬੱਚਿਆਂ ਨੂੰ ਜੁਰਮਾਨਾ ਲਗਾਇਆ ਜਾਂਦਾ ਹੈ।

 

 

 

Facebook Comments

Trending