ਪੰਜਾਬ ਨਿਊਜ਼
ਦੋਆਬੇ ’ਚ ਬਣੇਗਾ ਕਾਂਸ਼ੀ ਰਾਮ ਜੀ ਦੇ ਨਾਂ ’ਤੇ ਮੈਡੀਕਲ ਕਾਲਜ- ਸੁਖਬੀਰ ਬਾਦਲ
Published
8 months agoon

ਜਲੰਧਰ : ਜਲੰਧਰ ਵਿਖੇ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਵੱਲੋਂ ਗਰੀਬਾਂ ਦੇ ਮਸੀਹਾ ਸਾਹਿਬ ਕਾਂਸੀ ਰਾਮ ਜੀ ਦੀ ਬਰਸੀ ਮੌਕੇ ਅੱਜ ਭੁੱਲ ਸੁਧਾਰ ਰੈਲੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਰਧਾ ਦੇ ਫੁੱਲ ਭੇਟ ਕਰਕੇ ਨਿੱਘੀ ਸ਼ਰਧਾਂਜਲੀ ਦਿੱਤੀ। ਇਸ ਮੌਕੇ ਦਲਜੀਤ ਸਿੰਘ ਚੀਮਾ ਸਮੇਤ ਅਕਾਲੀ ਦਲ ਅਤੇ ਬਸਪਾ ਦੀ ਸਮੂਚੀ ਲੀਡਰਸ਼ਿਪ ਪਹੁੰਚੀ।
ਆਪਣੀ ਸਰਕਾਰ ਦੀਆਂ ਉਪਲੱਬਧੀਆਂ ਗਿਣਵਾਉਂਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ’ਚ ਜਿੰਨੀਆਂ ਵੀ ਸਹੂਲਤਾਂ ਦਿੱਤੀਆਂ ਗਈਆਂ ਹਨ, ਉਹ ਬਾਦਲ ਸਰਕਾਰ ਵੇਲੇ ਹੀ ਦਿੱਤੀਆਂ ਗਈਆਂ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਦੋਆਬੇ ’ਚ ਕਾਂਸ਼ੀ ਰਾਮ ਜੀ ਦੇ ਨਾਂ ’ਤੇ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਵੀ ਕੀਤਾ।
ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੀ ਸਰਕਾਰ ਨੂੰ ਲੰਮੇ ਹੱਥੀਂ ਲੈਂਦੇ ਕਿਹਾ ਕਿ ਕਾਂਗਰਸ ਨੇ ਗ਼ਰੀਬਾਂ ਦੇ ਨਾਂ ’ਤੇ ਵੋਟਾਂ ਲਈਆਂ ਹਨ ਪਰ ਗ਼ਰੀਬਾਂ ਦੀ ਬਾਂਹ ਨਹੀਂ ਫੜੀ। ਮੁੱਖ ਮੰਤਰੀ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਤਾਂ ਸਿਰਫ਼ ਚਰਨਜੀਤ ਸਿੰਘ ਚੰਨੀ ਨੂੰ ਟੈਂਪਰੇਰੀ ਤੌਰ ’ਤੇ ਚਾਰਜ ਦਿੱਤਾ ਗਿਆ। ਸਿੱਧੂ ਦੇ ਹੱਥ ’ਚ ਹੀ ਸਾਰਾ ਕੰਟਰੋਲ ਹੈ।
ਇਸ ਮੌਕੇ ਬਸਪਾ ਦੇ ਸੀਨੀਅਰ ਅਗੂ ਜਸਬੀਰ ਸਿੰਘ ਗੜ੍ਹੀ ਨੇ ਕਾਂਗਰਸ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਸਿੱਧੂ ਵੱਲੋਂ ਦਿੱਤੇ ਗਏ ਬਿਆਨ ਦੀ ਵਾਇਲ ਹੋਈ ਵੀਡੀਓ ਸਬੰਧੀ ਬੋਲਦੇ ਹੋਏ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਨਵਜੋਤ ਸਿੰਘ ਸਿੱਧੂ ਨੂੰ ਇਤਰਾਜ਼ ਹੈ।
You may like
-
ਅਕਾਲੀ ਦਲ ‘ਚ ਵੱਡੀਆਂ ਤਬਦੀਲੀਆਂ ਕਰਨ ਲਈ ਉੱਚ ਪੱਧਰੀ ਕਮੇਟੀ ਦਾ ਗਠਨ
-
ਪ੍ਰੋ. ਭੁੱਲਰ ਦੀ ਰਿਹਾਈ ਰੋਕਣ ’ਤੇ ਸੁਖਬੀਰ ਬਾਦਲ ਨੇ ਫਿਰ ਕੀਤੀ ਨਿਖੇਧੀ
-
ਸੁਖਬੀਰ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਲਿਆਉਣ ਦੀ ਅਪੀਲ
-
ਸੱਤਾ ‘ਚ ਆਉਣ ‘ਤੇ ਸਨਅਤੀ ਖੇਤਰ ਨੂੰ ਦਿਆਂਗੇ ਤਰਜੀਹ : ਸੁਖਬੀਰ ਬਾਦਲ
-
ਪੰਜਾਬ ‘ਚ ਅਕਾਲੀ ਦਲ ਨੂੰ ਕੋਈ ਨਹੀਂ ਹਰਾ ਸਕਦਾ- ਸੁਖਬੀਰ ਬਾਦਲ
-
ਸੁਖਬੀਰ ਬਾਦਲ ਨੇ ਨਾਮਧਾਰੀ ਮੁਖੀ ਠਾਕੁਰ ਉਦੇ ਸਿੰਘ ਨਾਲ ਕੀਤੀ ਮੁਲਾਕਾਤ, ਕੀਤਾ ਵਿਚਾਰ-ਵਟਾਂਦਰਾ