ਪੰਜਾਬੀ

ਮੈਡੀਕਲ ਸਟੋਰ ‘ਤੇ ਛਾਪਾ, ਨਸ਼ੀਲੀਆਂ ਦਵਾਈਆਂ ਬਰਾਮਦ

Published

on

ਲੁਧਿਆਣਾ :   ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਵਲੋਂ ਸਾਂਝੀ ਕਾਰਵਾਈ ਕਰਦਿਆਂ ਛਾਉਣੀ ਮੁਹੱਲਾ ਸਥਿਤ ਭਾਟੀਆ ਮੈਡੀਕੋਜ਼ ‘ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ।

ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਨਾਰਕੋਟਿਕ ਕੰਟਰੋਲ ਬਿਊਰੋ ਦੇ ਇੰਸਪੈਕਟਰ ਕਰਮਬੀਰ ਸਿੰਘ ਦੀ ਸ਼ਿਕਾਇਤ ‘ਤੇ ਭਾਟੀਆ ਮੈਡੀਕੋਜ਼ ਦੇ ਹਰਪ੍ਰੀਤ ਸਿੰਘ ਵਾਸੀ ਨਿਊ ਸ਼ਿਵਾਜੀ ਨਗਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 80 ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਛਾਪਾਮਾਰੀ ਦੌਰਾਨ ਹਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਸ ਖ਼ਿਲਾਫ਼ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

Facebook Comments

Trending

Copyright © 2020 Ludhiana Live Media - All Rights Reserved.