ਪੰਜਾਬੀ
ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਮੀਟਿੰਗ
Published
3 years agoon

ਲੁਧਿਆਣਾ : ਹਲਕਾ ਪੱਛਮੀ ਅਧੀਨ ਆਉਂਦੇ ਬੀ.ਆਰ.ਐਸ ਨਗਰ ਇਲਾਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਨੂਰਜੋਤ ਸਿੰਘ ਮੱਕੜ ਦੀ ਅਗਵਾਈ ਹੇਠ ਉਮੰਗ ਢੰਡ ਦੇ ਗ੍ਰਹਿ ਵਿਖੇ ਹਲਕਾ ਪੱਛਮੀਂ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇਆਂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਨੂੰ ਲਾਂਬੇ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਸ਼ਾਹਿਤ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ।
ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਰਗ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ ਬਰ ਤਿਆਰ ਹੈ। ਇਸ ਮੌਕੇ ਨੂਰਜੋਤ ਸਿੰਘ ਮੱਕੜ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੀਟਿੰਗਾਂ ਦੌਰਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਲੋਕਾਂ ਵਲੋਂ ਮਿਲ ਰਿਹਾ ਅਥਾਹ ਪਿਆਰ ਸ. ਗਰੇਵਾਲ ਦੀ ਜਿੱਤ ਯਕੀਨੀ ਬਣਾਉਂਦਾ ਹੈ।
ਇਸ ਮੌਕੇ ਉਮੰਗ ਢੰਡ, ਮਾ. ਰਣਜੀਤ ਸਿੰਘ, ਸੁਖਵਿੰਦਰਪਾਲ ਸਿੰਘ ਗਰਚਾ, ਅਖੀਲ ਢੰਡ, ਗੁਰਮੀਤ ਸਿੰਘ ਭੰਡਾਰੀ, ਲਵਜੋਤ ਸਿੰਘ ਭੰਡਾਰੀ, ਕੁਸਮ ਢੰਡ, ਨਿਨੂ ਅਰੋੜਾ, ਪਰਮੋਦ ਸੂਦ, ਸਵਿਤਾ ਸੂਦ, ਪਿੰਕੀ ਕੌਰ, ਸਪਨਾ ਗੁਪਤਾ, ਰਜੇਸ਼ ਅਗਰਵਾਲ, ਹਰਮਨਦੀਪ ਸਿੰਘ, ਸੁਨੇਨਾ ਵਰਮਾ ਤੋਂ ਇਲਾਵਾ ਵੀ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।
You may like
-
ਵਿਧਾਇਕ ਗਰੇਵਾਲ ਵੱਲੋਂ ਹਲਕਾ ਪੂਰਬੀ ‘ਚ ਤਿੰਨ ਹੋਰ ਨਵੇਂ ਕਲੀਨਕਾਂ ਦਾ ਉਦਘਾਟਨ
-
ਬਰਸਾਤ ਦੌਰਾਨ ਵਿਧਾਇਕ ਛੀਨਾ ਹਲਕੇ ਦੇ ਨਿਕਾਸੀ ਪ੍ਰਬੰਧਾਂ ਦੀ ਚੈਕਿੰਗ ‘ਤੇ
-
ਹਲਕਾ ਪੱਛਮੀ ‘ਚ ਕ੍ਰਿਕਟ ਟੂਰਨਾਮੈਂਟ ਆਯੋਜਿਤ, ਜੇਤੂ ਟੀਮਾਂ ਨੂੰ ਇਨਾਮ ਵੀ ਵੰਡੇ
-
ਵਿਧਾਇਕ ਗੋਗੀ ਵੱਲੋਂ ‘ਮੇਰਾ ਸ਼ਹਿਰ ਮੇਰਾ ਮਾਣ’ ਤਹਿਤ ਵਾਰਡ ਨੰਬਰ 81 ‘ਚ ਚਲਾਇਆ ਸਫਾਈ ਅਭਿਆਨ
-
‘ਮੇਰਾ ਸ਼ਹਿਰ ਮੇਰਾ ਮਾਣ ਸਪੈਸ਼ਲ ਸਫਾਈ ਅਭਿਆਨ’ ਤਹਿਤ ਹਲਕਾ ਪੱਛਮੀ ‘ਚ ਚਲਾਇਆ ਸਫਾਈ ਅਭਿਆਨ
-
ਨਿਊ ਪੰਜਾਬ ਮਾਤਾ ਨਗਰ ਇਲਾਕੇ ਦੀਆਂ ਸਾਰੀਆਂ ਸੜਕਾਂ ਦੀ ਕੀਤੀ ਜਾਵੇਗੀ ਮੁਰੰਮਤ – ਵਿਧਾਇਕ ਗੋਗੀ