Connect with us

ਪੰਜਾਬੀ

ਡਿਪਟੀ ਕਮਿਸ਼ਨਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Published

on

Meeting of Deputy Commissioner with representatives of political parties

ਲੁਧਿਆਣਾ :  ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਥਾਨਕ ਬੱਚਤ ਭਵਨ ਵਿਖੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਤਹਿਸੀਲਦਾਰ ਚੋਣਾਂ ਸ਼੍ਰੀਮਤੀ ਅੰਜੂ ਬਾਲਾ, ਡੀ.ਡੀ.ਐਫ.ਏ. ਸ਼੍ਰੀ ਪਿਊਸ਼ ਗੋਇਲ ਮੌਜੂਦ ਸਨ।

ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵੋਟਰ ਸੂਚੀਆਂ ਦੀ ਸੁਧਾਈ ਤੋਂ ਬਾਅਦ ਫਾਈਨਲ ਵੋਟਰਾਂ ਦੀ ਵੋਟਰ ਸੂਚੀ ਤੇ ਵੋਟਰ ਸੂਚੀ ਦੀ ਸੀ.ਡੀ. ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਪੁਰਦ ਕੀਤੀ।

ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਮਹਾਂਮਾਰੀ ਕਾਰਨ ਚੋਣਾਂ ਦੌਰਾਨ ਹਰੇਕ ਪੋਲਿੰਗ ਸਟੇਸ਼ਨ ‘ਤੇ 1200 ਤੋਂ ਵੱਧ ਵੋਟਰ ਨਹੀਂ ਹੋਣਗੇ ਇਸ ਲਈ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾ ਰਹੀ ਹੈ 1200 ਤੋਂ ਵੱਧ ਵੋਟਾਂ ਵਾਲੇ ਪੋਲਿੰਗ ਸਟੇਸ਼ਨਾਂ ਦੀ ਸੋਧ ਕਰਕੇ ਨਵੇਂ ਪੋਲਿੰਗ ਸਟੇਸ਼ਨ ਬਣਾਏ ਜਾ ਰਹੇ ਹਨ।

ਉਨ੍ਹਾਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਿੱਚ ਮਤਦਾਨ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਸਹਾਇਕ ਪੋਲਿੰਗ ਬੂਥ ਸਥਾਪਤ ਕਰਨ ਆਦਿ ਮੁੱਦੇ ਵੀ ਵਿਚਾਰੇ ਗਏ।

Facebook Comments

Trending