Connect with us

ਪੰਜਾਬੀ

ਗੁਰਪ੍ਰੀਤ ਬੱਸੀ ਗੋਗੀ ਵੱਲੋਂ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

Published

on

Meeting of Gurpreet Bassi Gogi with area residents and shopkeepers

ਲੁਧਿਆਣਾ : ਆਮ ਆਦਮੀ ਪਾਰਟੀ ਦੇ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਅੱਜ ਮਲਹਾਰ ਰੋਡ ਅਤੇ ਸਰਾਭਾ ਨਗਰ ਮਾਰਕੀਟ ਦਾ ਦੌਰਾ ਕੀਤਾ ਅਤੇ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ।

ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਮੰਗ ਹੈ ਕਿ ਟ੍ਰੈਫਿਕ ਦੀ ਸਮੱਸਿਆ ਕਰਕੇ ਇਸ ਰੋਡ ਨੂੰ ਸਮਾਰਟ ਸਿਟੀ ਪ੍ਰੋਜੈਕਟ ਰੋਡ ਤਹਿਤ ਚੌੜਾ ਕੀਤਾ ਜਾਵੇ ਅਤੇ ਰੋਡ ਨੂੰ ਦੋਨਾਂ ਸਾਈਡਾਂ ਤੋਂ ਹੋਰ ਖੋਲ੍ਹਿਆ ਜਾਵੇ ਜਿਸ ਤਹਿਤ ਉਨ੍ਹਾਂ ਵੱਲੋਂ ਅੱਜ ਨਿੱਜੀ ਤੌਰ ‘ਤੇ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨਾਲ ਮਿਲ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲ਼ੋ ਇੱਕ ਸਰਵੇ ਕੀਤਾ ਜਾਵੇਗਾ ਜਿਸ ਦੇ ਮੱਦੇ ਨਜ਼ਰ ਲੋਕਾਂ ਦੀ ਜਿਹੜੀ ਵੀ ਮੰਗ ਹੋਵੇਗੀ ਉਸ ਅਨੁਸਾਰ ਸਮਾਰਟ ਸਿਟੀ ਦੇ ਅੰਦਰ ਇਸ ਰੋਡ ਨੂੰ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕ ਨੂੰ ਇਸ ਤਰੀਕੇ ਨਾਲ ਚੌੜਾ ਕੀਤਾ ਜਾਵੇਗਾ ਕਿ ਲੋਕਾਂ ਨੂੰ ਆਉਣ ਜਾਣ ਲੱਗੇ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਜਿਹੜੇ ਦੁਕਾਨਦਾਰ ਹਨ ਉਨ੍ਹਾਂ ਨੂੰ ਵੀ ਪਾਰਕਿੰਗ ਦੀ ਕੋਈ ਦਿੱਕਤ ਨਾ ਆਵੇ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਾਰੀਆਂ ਚੀਜਾਂ ਨੂੰ ਰਿਵਿਊ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਜਿਹੜੇ ਵੀ ਫੈਸਲੇ ਹੋਣਗੇ ਉਹ ਲੋਕਾਂ ਦੀ ਸਲਾਹ ਅਤੇ ਲੋਕਾਂ ਦੀ ਮੰਗ ਅਨੁਸਾਰ ਹੀ ਲਏ ਜਾਣਗੇ ਜਿਸ ਕਰਕੇ ਇਹ ਕੰਮ ਵੀ ਹਲਕਾ ਵਾਸੀਆਂ ਦੀ ਸਲਾਹ ਅਤੇ ਸਹਿਯੋਗ ਨਾਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੜਕ ‘ਤੇ ਜਿਹੜੇ ਇਲੈਕਟ੍ਰੀਕਲ ਬੋਰਡ ਲੱਗੇ ਹਨ ਉਨ੍ਹਾਂ ਦਾ ਵੀ ਹੱਲ ਕੀਤਾ ਜਾਵੇਗਾ ਅਤੇ ਸਰਕਾਰ ਦੇ ਪੈਸੇ ਦਾ ਧਿਆਨ ਰੱਖਦੇ ਹੋਏ ਸੁਚੱਜੇ ਢੰਗ ਨਾਲ ਇਹ ਸਾਰਾ ਪ੍ਰਬੰਧ ਕਰਕੇ ਲਾਗੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਹਮੇਸ਼ਾ ਲੋਕਾਂ ਦੀ ਸਲਾਹ ਅਨੁਸਾਰ ਚੱਲਿਆ ਜਾਵੇਗਾ ਅਤੇ ਲੋਕਾਂ ਨੂੰ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।

Facebook Comments

Trending