Connect with us

ਧਰਮ

ਮਿਲਾਪ ਦਿਵਸ ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਉਣ ਸਬੰਧੀ ਮੀਟਿੰਗ

Published

on

Meeting to celebrate Milap Diwas at Sri Hazur Sahib

ਲੁਧਿਆਣਾ : ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੀ ਮੀਟਿੰਗ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ‘ਚ ਮਿਲਾਪ ਦਿਵਸ ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਬਾਵਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਫਾਊਂਡੇਸ਼ਨ ਦਾ ਜਥਾ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਪਹਿਲੀ ਸਤੰਬਰ ਨੂੰ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਸੱਚਖੰਡ ਐਕਸਪ੍ਰੈੱਸ ਰਾਹੀਂ ਰਵਾਨਾ ਹੋਵੇਗਾ।

3 ਸਤੰਬਰ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਧੋਦਾਸ ਬੈਰਾਗੀ ਬਾਬਾ ਬੰਦਾ ਸਿੰਘ ਬਹਾਦਰ ਵਿਚਾਲੇ ਗੋਦਾਵਰੀ ਨਦੀ ਦੇ ਕੰਢੇ ਮਿਲਾਪ ਹੋਇਆ ਸੀ। ਇਸ ਇਤਿਹਾਸਕ ਮਿਲਾਪ ਦੇ ਬਾਅਦ ਸੱਤ ਸੌ ਸਾਲ ਦੇ ਮੁਗਲ ਸਾਮਰਾਜ ਦਾ ਖਾਤਮਾ ਕਰਕੇ ਪਹਿਲੇ ਲੋਕ ਸਿੱਖ ਰਾਜ ਦੀ ਨੀਂਹ ਰੱਖੀ ਸੀ । ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ ਨੇ ਦੱਸਿਆ ਕਿ 3 ਸਤੰਬਰ ਨੂੰ ਬਾਬਾ ਬੰਦਾ ਸਿੰਘ ਬਹਾਦੁਰ ਘਾਟ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਹੋਣਗੇ।

ਮੀਟਿੰਗ ‘ਚ ਵਿਚਾਰ ਕੀਤਾ ਗਿਆ ਕਿ 7 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ। ਇਸ ਪਾਵਨ ਪੁਰਬ ਨੂੰ ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਉਣ ਤੋਂ ਬਾਅਦ 8 ਸਤੰਬਰ ਨੂੰ ਜਥਾ ਉੱਥੋਂ ਲੁਧਿਆਣਾ ਲਈ ਰਵਾਨਾ ਹੋਵੇਗਾ। ਇਸ ਮੌਕੇ ਡਾ. ਸੁਖਬੀਰ ਸਿੰਘ ਗਿੱਲ ਤੇ ਕੁਲਵਿੰਦਰ ਸਿੰਘ ਕਲੇਰ ਵੀ ਮੌਜੂਦ ਸਨ।

Facebook Comments

Trending