Connect with us

ਪੰਜਾਬੀ

ਵੋਟਰ ਸੂਚੀ ਦੀ ਸਰਸਰੀ ਸੁਧਾਈ, ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Published

on

Meeting with the representatives of the political parties regarding the cursory correction of the voter list, the rationalization of the polling stations.

ਲੁਧਿਆਣਾ : ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਰਾਹੁਲ ਚਾਬਾ ਵੱਲੋਂ ਯੋਗਤਾ ਮਿਤੀ 01.01.2023 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਅਗਾਮੀ ਸਪੈਸ਼ਲ ਸਰਸਰੀ ਸੁਧਾਈ, ਪੋਲਿੰਗ ਸਟੇਸ਼ਨਾਂ ਦੇ ਰੈੇਸ਼ਨੇਲਾਈਜੇਸ਼ਨ ਅਤੇ ਵੋਟਰ ਕਾਡਰ ਦਾ ਅਧਾਰ ਕਾਰਡ ਨਾਲ ਲਿੰਕ ਕਰਨ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹਦਾਇਤਾਂ ਬਾਰੇ ਜ਼ਿਲੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਮਿਤੀ 01.08.2022 ਤੋਂ ਮਿਤੀ 31.08.2022 ਤੱਕ ਕੀਤੀ ਜਾਣੀ ਹੈ। ਪੋਲਿੰਗ ਸਟੇਸ਼ਨ ਦੀ ਕੱਟ ਆਫ ਲਿਮਟ 1500 ਵੋਟਰ ਰੱਖੀ ਗਈ ਹੈ। ਜ਼ਿਲ੍ਹਾ ਲੁਧਿਆਣਾ ਵਿੱਚ ਪੈਂਦੇ 14 ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ 2965 ਹੈ।

ਮੀਟਿੰਗ ਵਿੱਚ ਹਾਜ਼ਰ ਪਾਰਟੀਆਂ ਦੇ ਪ੍ਰਧਾਨ/ਸਕੱਤਰ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਏਰੀਏ ਦੇ ਪੋਲਿੰਗ ਸਟੇਸ਼ਨ ਦਾ ਨਾਮ, ਬਿਲਡਿੰਗ ਦੀ ਤਬਦੀਲੀ, ਕੋਈ ਬਿਲਡਿੰਗ ਖਸਤਾ ਹਾਲਤ ਵਿੱਚ ਹੈ ਜਾਂ ਕੋਈ ਪੋਲਿੰਗ ਸਟੇਸ਼ਨ 2 ਕਿਲੋਮੀਟਰ ਦੀ ਦੂਰੀ ਤੋਂ ਵੱਧ ਹੈ ਤਾਂ ਉਸ ਸਬੰਧੀ ਆਪਣਾ ਸੁਝਾਅ ਲਿਖਤੀ ਰੂਪ ਵਿੱਚ ਮਿਤੀ 20.08.2022 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਦੇ ਸਕਦੇ ਹਨ।

ਯੋਗਤਾ ਮਿਤੀ 01.01.2023 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਸੁਧਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੇ ਅਨੁਸਾਰ ਵੋਟਰ ਹੁਣ ਸਾਲ ਵਿੱਚ 4 ਵਾਰ ਵੋਟ ਬਣਾ ਸਕਣਗੇ। ਨਵੇਂ ਵੋਟਰ ਬਣਨ ਦੀ ਯੋਗਤਾ ਰੱਖਣ ਵਾਲੇ ਲੜਕੇ ਅਤੇ ਲੜਕਿਆਂ ਸਾਲ ਵਿੱਚ 4 ਵਾਰ, 01 ਜਨਵਰੀ, 01 ਅਪ੍ਰੈਲ, 01 ਜੁਲਾਈ ਅਤੇ 01 ਅਕਤੂਬਰ ਤੋਂ ਜਿਨ੍ਹਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਜਾਂ ਵੋਟ ਨਹੀਂ ਬਣੀ ਹੈ ਤਾਂ ਆਪਣੀ ਵੋਟ ਬਣਾ ਸਕਦੇ ਹਨ।

ਨਵੀਂ ਵੋਟ ਬਣਾਉਣ ਲਈ ਫ਼ਾਰਮ ਨੰ.6, ਵੋਟ ਕਟਵਾਉਣ ਲਈ ਫ਼ਾਰਮ ਨੰ.7 ਅਤੇ ਕਿਸੇ ਵੀ ਪ੍ਰਕਾਰ ਦੀ ਦਰੁੱਸਤੀ ਲਈ ਫ਼ਾਰਮ ਨੰ.8 ਭਰਿਆ ਜਾ ਸਕਦਾ ਹੈ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਫ਼ਾਰਮ ਨੰ. 8 ਏ ਜ਼ੋ ਕਿ ਇੱਕੋ ਹੀ ਵਿਧਾਨ ਸਭਾ ਹਲਕੇੇ ਵਿੱਚ ਇੱਕ ਬੂਥ ਤੋਂ ਦੂਜੇ ਬੂਥ ਵਿੱਚ ਵੋਟ ਤਬਦੀਲ ਕਰਨ ਲਈ ਵਰਤਿਆ ਜਾਂਦਾ ਸੀ, ਨੂੰ ਖ਼ਤਮ ਕਰਕੇ ਹੁਣ ਫ਼ਾਰਮ ਨੰ.8 ਵਿੱਚ ਹੀ ਇੱਕਠਾ ਕਰ ਦਿੱਤਾ ਗਿਆ ਹੈ।

 

Facebook Comments

Trending