Connect with us

ਪੰਜਾਬੀ

 ਚੋਣ ਅਬਜ਼ਰਵਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

Published

on

Meetings of Election Observers with Political Parties and Senior Officials

ਲੁਧਿਆਣਾ :  ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਸਬੰਧੀ ਤਾਇਨਾਤ ਕੀਤੇ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਚੋਣ ਅਬਜ਼ਰਵਰਾਂ ਨੇ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਲੁਧਿਆਣਾ (ਦਿਹਾਤੀ) ਸ੍ਰੀ ਪਾਟਿਲ ਕੇਤਨ ਬਲੀਰਾਮ, ਐਸ.ਐਸ.ਪੀ. ਖੰਨਾ ਸ੍ਰੀ ਜੇ. ਐਲਨਚੇਜ਼ੀਅਨ, ਸਮੂਹ ਵਧੀਕ ਡਿਪਟੀ ਕਮਿਸ਼ਨਰ, ਰਿਟਰਨਿੰਗ ਅਫ਼ਸਰ/ਹਲਕਾ ਪੱਧਰ ਦੇ ਪੁਲਿਸ ਇੰਚਾਰਜ, ਸਹਾਇਕ ਖਰਚਾ ਨਿਗਰਾਨ ਅਤੇ ਵੱਖ-ਵੱਖ ਚੋਣ ਸਬੰਧਤ ਕਮੇਟੀਆਂ ਦੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਚੋਣ ਅਬਜ਼ਰਵਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਰਿਟਰਨਿੰਗ ਅਫ਼ਸਰਾਂ ਨੇ ਅਬਜ਼ਰਵਰਾਂ ਨੂੰ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ।

Facebook Comments

Trending