ਪੰਜਾਬੀ

15, 17 ਅਤੇ 20 ਮਾਰਚ ਨੂੰ ਹੋਵੇਗਾ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ

Published

on

ਲੁਧਿਆਣਾ :  ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸਥਾਨਕ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਵਿਖੇ 15, 17 ਅਤੇ 20 ਮਾਰਚ, 2023 ਨੂੰ ਮੈਗਾ ਰੋੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਮੈਗਾ ਜੋਬ ਫੇਅਰ ਵਿੱਚ ਲੁਧਿਆਣਾ ਅਤੇ ਪੂਰੇ ਪੰਜਾਬ ਦੀਆਂ ਪ੍ਰਸਿੱਧ ਕੰਪਨੀਆਂ ਉਤਸਾਹ ਪੂਰਵਕ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਭਾਗ ਲੈ ਰਹੀਆਂ ਹਨ। ਇਸ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ, Graduation (BBA, BCA, B.com any other), Post Graduation (MBA/MCA any other), Any Skill Course ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ।

ਇਸ ਮੇਲੇ ਵਿੱਚ ITIs, GNM, ANM, BSC Nursing, ਟੈਕਨੀਕਲ ਕੋਰਸ ਪਾਸ ਪ੍ਰਾਰਥੀਆਂ ਲਈ ਸਪੈਸ਼ਲ ਕੰਪਨੀਆਂ ਭਾਗ ਲੈ ਰਹੀਆ ਹਨ। ਜਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਕਿਹਾ ਕਿ ਇਸ ਮੇਲੇ ਵਿੱਚ ਵੱਧ ਤੋਂ ਵੱਧ ਭਾਗ ਲਿਆ ਜਾਵੇ।
 ਡਿਪਟੀ ਡਾਇਰੈਕਟਰ ਵਲੋਂ ਇਹ ਵੀ ਕਿਹਾ ਗਿਆ ਕਿ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (2 ਜਾਂ 3 ਫੋਟੋ ਕਾਡੀਆਂ) ਲੈ ਕੇ ਪਹੁੰਚਣ ਅਤੇ ਮੈਗਾ ਜੋਬ ਫੇਅਰ ਵਿੱਚ ਰਜਿਸਟ੍ਰੇਸ਼ਨ ਵੀ ਕੀਤੀ ਜਾਵੇਗੀ। ਰਜਿਸਟ੍ਰੇਸ਼ਨ ਲਈ ਪ੍ਰਾਰਥੀਆਂ ਨੂੰ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਨ੍ਹਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ ਅਤੇ ਨਾਲ ਹੀ ਆਨਲਾਇਨ NCS ਪੋਰਟਲ ‘ਤੇ ਵੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ।

Facebook Comments

Trending

Copyright © 2020 Ludhiana Live Media - All Rights Reserved.