Connect with us

ਪੰਜਾਬੀ

13, 15 ਅਤੇ 17 ਮਾਰਚ ਨੂੰ ਹੋਵੇਗਾ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ

Published

on

Mega employment fairs will be organized on March 13, 15 and 17

ਲੁਧਿਆਣਾ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਦੱਸਿਆ ਗਿਆ ਕਿ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵੱਲੋਂ 13, 15 ਅਤੇ 17 ਮਾਰਚ, 2023 ਨੂੰ ਮੈਗਾ ਰੋੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੇਲਿਆਂ ਦੇ ਸਥਾਨ ਦਾ ਵੇਰਵਾ ਵੀ ਜਲਦ ਸਾਂਝਾ ਕੀਤਾ ਜਾਵੇਗਾ।

ਇਸ ਮੈਗਾ ਜੋਬ ਫੇਅਰ ਵਿੱਚ ਲੁਧਿਆਣਾ ਅਤੇ ਪੂਰੇ ਪੰਜਾਬ ਦੀਆਂ ਪ੍ਰਸਿੱਧ ਕੰਪਨੀਆਂ ਉਤਸਾਹ ਪੂਰਵਕ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਭਾਗ ਲੈ ਰਹੀਆਂ ਹਨ। ਇਸ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ , Graduation (BBA, BCA, B.com any other), Post Graduation (MBA/MCA any other), Any Skill Course ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ।

ਇਸ ਮੇਲੇ ਵਿੱਚ ITIs, GNM, ANM, BSC Nursing, ਟੈਕਨੀਕਲ ਕੋਰਸ ਪਾਸ ਪ੍ਰਾਰਥੀਆਂ ਲਈ ਸਪੈਸ਼ਲ ਕੰਪਨੀਆਂ ਭਾਗ ਲੈ ਰਹੀਆ ਹਨ। ਜਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਕਿਹਾ ਕਿ ਇਸ ਮੇਲੇ ਵਿੱਚ ਵੱਧ ਤੋਂ ਵੱਧ ਭਾਗ ਲਿਆ ਜਾਵੇ।

 

Facebook Comments

Trending