Connect with us

ਪੰਜਾਬੀ

ਸੰਸਦ ਮੈਂਬਰ ਵੱਲੋਂ ਲੁਧਿਆਣਾ ‘ਚ ਚੱਲ ਰਹੇ ਵਿਕਾਸ ਕਾਰਜਾਂ  ਦੀ  ਸਮੀਖਿਆ

Published

on

Member of Parliament reviews ongoing development works in Ludhiana

ਲੁਧਿਆਣਾ: ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਸਾਰੇ ਚੱਲ ਰਹੇ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ ਸੀਮਾ ਵਿੱਚ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਹਨ। ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਯੋਜਿਤ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ.ਕੌਸ਼ਤੁਭ ਸ਼ਰਮਾ, ਨਗਰ ਨਿਗਮ ਕਮਿਸ਼ਨਰ ਡਾ: ਸ਼ੇਨਾ ਅਗਰਵਾਲ, ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਗਲਾਡਾ ਦੇ ਅਧਿਕਾਰੀ ਤੇ ਹੋਰ ਵੀ ਹਾਜ਼ਰ ਸਨ।

ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ, ਰਾਜ ਸਭਾ ਮੈਂਬਰ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਗਿਆ ਕਿ ਉਹ ਬਰਸਾਤਾਂ ਦੌਰਾਨ ਪਾਣੀ ਭਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਸ਼ਹਿਰ ਦੇ ਸਮੁੱਚੇ ਡ੍ਰੇਨੇਜ ਸਿਸਟਮ ਦੀ ਉਚਿਤ ਸਫਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸੜ੍ਹਕੀ ਪ੍ਰੋਜੈਕਟਾਂ ਦਾ ਵੀ ਜਾਇਜ਼ਾ ਲਿਆ ਅਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ।

Facebook Comments

Trending