ਪੰਜਾਬੀ

ਪੰਜਾਬ ‘ਚ 35 ਡਿਗਰੀ ਤੱਕ ਪਹੁੰਚਿਆ ਪਾਰਾ, ਅਗਲੇ 4 ਦਿਨਾਂ ‘ਚ ਹੋਰ ਵਧੇਗਾ ਤਾਪਮਾਨ

Published

on

ਲੁਧਿਆਣਾ : ਪੰਜਾਬ ਵਿੱਚ ਦਿਨ ਦਾ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ । ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਚਾਰ ਦਿਨਾਂ ਵਿੱਚ ਤਿੰਨ ਡਿਗਰੀ ਤੱਕ ਤਾਪਮਾਨ ਵਿੱਚ ਵਾਧੇ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ਤੱਕ 30-35 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਮੌਸਮ ਖੁਸ਼ਕ ਬਣਿਆ ਰਹੇਗਾ।

ਦਿਨ ਦੇ ਨਾਲ-ਨਾਲ ਰਾਤਾਂ ਵੀ ਪਹਿਲਾਂ ਨਾਲੋਂ ਗਰਮ ਹੋ ਗਈਆਂ ਹਨ। ਐਤਵਾਰ ਨੂੰ ਘੱਟੋ-ਘੱਟ ਤਾਪਮਾਨ ਵਿੱਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ । ਹਾਲਾਂਕਿ ਇਹ ਆਮ ਦੇ ਨੇੜੇ ਰਿਹਾ । ਦੱਸ ਦੇਈਏ ਕਿ ਪੰਜਾਬ ਵਿੱਚ ਪਾਰਾ ਵਧਣ ਨਾਲ ਬਿਜਲੀ ਦੀ ਮੰਗ ਵੀ ਵਧ ਗਈ ਹੈ । ਐਤਵਾਰ ਨੂੰ ਛੁੱਟੀ ਹੋਣ ਦੇ ਬਾਵਜੂਦ ਬਿਜਲੀ ਦੀ ਵੱਧ ਤੋਂ ਵੱਧ ਮੰਗ 6164 ਮੈਗਾਵਾਟ ਦਰਜ ਕੀਤੀ ਗਈ।। ਬਿਜਲੀ ਦੀ ਮੰਗ ਸਬੰਧੀ ਪਾਵਰਕੌਮ ਦੇ ਅਧਿਕਾਰੀਆਂ ਨੇ ਕਿਹਾ ਕਿ ਤੇਜ਼ ਗਰਮੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਦੀ ਮੰਗ ਵਧੇਗੀ ।

Facebook Comments

Trending

Copyright © 2020 Ludhiana Live Media - All Rights Reserved.