Connect with us

ਪੰਜਾਬ ਨਿਊਜ਼

ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਲਈ ਯੈਲੋ ਅਲਰਟ ਜਾਰੀ

Published

on

Meteorological department issued yellow alert for these days

ਲੁਧਿਆਣਾ : ਚੰਡੀਗੜ੍ਹ ਦੇ ਮੌਸਮ ਵਿਭਾਗ ਨੇ ਇਕ ਵਾਰ ਫਿਰ ਤੋਂ ਪੰਜਾਬ ਵਿਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਕੇਂਦਰ ਵਲੋਂ ਜਾਰੀ ਕੀਤੇ ਗਏ ਪੂਰਵ ਅਨੁਮਾਨ ’ਚ ਚਿਤਾਵਨੀ ਦਿੱਤੀ ਗਈ ਹੈ ਕਿ 26 ਤੋਂ 28 ਜੁਲਾਈ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮਾਝਾ, ਦੋਆਬਾ ਅਤੇ ਪੂਰਵ ਮਾਲਵਾ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜ਼ਿਆਦਾ ਹੈ।

ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪਹਿਲਾਂ ਹੀ ਲੋਕ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਕਿਸਾਨਾਂ ਦੀਆਂ ਫ਼ਸਲਾਂ ਪਾਣੀ ਵਿਚ ਡੁੱਬੀਆਂ ਹਨ। ਬਹੁਤ ਸਾਰੇ ਕਿਸਾਨ ਮੁੜ ਝੋਨਾ ਲਗਾ ਰਹੇ ਹਨ। ਹਿਮਾਚਲ ਦੇ ਨਾਲ ਪੈਂਦੇ ਜ਼ਿਲ੍ਹਿਆਂ ਵਿਚ ਕਿਤੇ ਕਿਤੇ ਹਲਕਾ ਮੀਂਹ ਜਾਂ ਬੂੰਦਾਬਾਂਦੀ ਹੋ ਸਕਦੀ ਹੈ। ਸੋਮਵਾਰ ਨੂੰ ਅੰਮ੍ਰਿਤਸਰ, ਮੋਗਾ, ਜਲੰਧਰ ਅਤੇ ਗੁਰਦਾਸਪੁਰ ਵਿਚ ਮੀਂਹ ਪਿਆ ਪਰ ਪੰਜਾਬ ਦੇ ਦੂਜੇ ਜ਼ਿਲ੍ਹਿਆਂ ਵਿਚ ਮੌਸਮ ਸਾਫ਼ ਰਿਹਾ।

Facebook Comments

Trending