Connect with us

ਪੰਜਾਬੀ

ਐੱਮ ਜੀ ਐੱਮ ਪਬਲਿਕ ਸਕੂਲ ਨੇ ਨਰਸਰੀ ਤੋਂ ਅੱਠਵੀਂ ਦੇ ਐਲਾਨੇ ਸਲਾਨਾ ਨਤੀਜੇ

Published

on

MGM Public School announces eighth annual results from nursery

ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ ਵੱਲੋਂ ਜਮਾਤ ਨਰਸਰੀ ਤੋਂ ਅੱਠਵੀਂ ਤੱਕ ਦੇ ਸਲਾਨਾ ਨਤੀਜੇ ਐਲਾਨੇ ਗਏ । ਸਾਰੀਆਂ ਜਮਾਤਾਂ ਦੇ ਨਤੀਜੇ 100% ਰਹੇ । ਵਿਦਿਆਰਥੀਆਂ ਅਤੇ ਮਾਪਿਆਂ ਦੁਆਰਾ ਨਤੀਜਿਆਂ ਪ੍ਰਤੀ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ ।

ਇਸ ਮੌਕੇ ਤੇ ਸਕੂਲ ਵੱਲੋਂ ਇੱਕ ਔਰਈਅਂਟੇਸ਼ਨ ਪਰੋਗਰਾਮ ਦਾ ਆਯੋਜਨ ਕੀਤਾ ਗਿਆ । ਜਿਸ ਰਾਹੀਂ ਸਕੂਲ ਦੇ ਪ੍ਰਿੰਸੀਪਲ ਦੁਆਰਾ ਆਉਣ ਵਾਲੇ ਸ਼ੈਸ਼ਨ ਵਿੱਚ ਉਲੀਕੀਆ ਗਈਆਂ ਨਵੀਆਂ ਗਤੀਵਿਧੀਆਂ ਅਤੇ ਯੋਜਨਾਵਾਂ ਤੋਂ ਮਾਪਿਆਂ ਨੂੰ ਜਾਣੂ ਕਰਵਾਇਆ ਗਿਆ । ਵਿਦਿਆਰਥੀਆਂ ਨੂੰ ਫਰੈਂਚ ਭਾਸ਼ਾ ਸਿਖਾਉਣ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ । ਉਹਨਾਂ ਨੇ ਵਿਦਿਆਰਥੀਆਂ ਦਾ ਉੱਜਵਲ ਭਵਿੱਖ ਬਣਾਉਣ ਲਈ ਵਚਨਬੱਧਤਾ ਵੀ ਪ੍ਰਗਟਾਈ ।

ਮਾਪਿਆਂ ਨੇ ਸਕੂਲ ਦੇ ਨਵੇਂ ਉਪਰਾਲਿਆਂ ਸੰਬੰਧੀ ਖ਼ੁਸ਼ੀ ਦਾ ਇਜ਼ਹਾਰ ਕੀਤਾ ਅਤੇ ਨਤੀਜਿਆਂ ਪ੍ਤੀ ਸ਼ੰਤੁਸਟੀ ਜਾਹਿਰ ਕਰਦੇ ਹੋਏ ਭਵਿੱਖ ਵਿੱਚ ਵੀ ਸਕੂਲ ਨਾਲ ਨਾਲ ਜੁੜੇ ਰਹਿਣ ਦਾ ਭਰੋਸਾ ਦਿੱਤਾ । ਪ੍ਰਿੰਸੀਪਲ ਨੇ ਸਕੂਲ ਦੇ ਚੇਅਰਮੈਨ ਸ੍ਰੀ ਗੱਜਣ ਸਿੰਘ ਥਿੰਦ ਦਾ ਉਹਨਾਂ ਦੁਆਰਾ ਕੀਤੀ ਜਾ ਰਹੀ ਯੋਗ ਅਗਵਾਈ ਲਈ ਅਤੇ ਡਾਇਰੈਕਟਰ ਸ੍ਰੀਮਤੀ ਪ੍ਰਕਾਸ਼ ਕੌਰ ਦਾ ਵਿਦਿਆਰਥੀਆਂ ਨੂੰ ਸਫਲ ਹੋਣ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਵਿਸ਼ੇਸ਼ ਧੰਨਵਾਦ ਕੀਤਾ । ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Facebook Comments

Trending