ਪੰਜਾਬੀ
ਪਰਵਾਸੀ ਸਾਹਿੱਤ ਅਧਿਐਨ ਕੇਂਦਰ ਲੁਧਿਆਣਾ ਵੱਲੋਂ ਪਰਵਾਸ ਦਾ ਯੋਰਪੀਨ ਅੰਕ ਲੋਕ ਅਰਪਨ
Published
3 years agoon

ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪਰਵਾਸ ਮੈਗਜ਼ੀਨ ਦਾ ਅਠਾਰ੍ਹਵਾਂ ਅੰਕ ਭਾਗ ਪਹਿਲਾ ਯੋਰਪੀਨ ਲੇਖਕ ਤੇ ਪੰਜਾਬੀ ਸਾਹਿੱਤ ਲੋਕ ਅਰਪਨ ਸਮਾਗਮ ਕੀਤਾ ਗਿਆ। ਜਿਸ ਵਿੱਚ ਸ. ਮੋਤਾ ਸਿੰਘ ਸਰਾਏ ਸੰਚਾਲਕ ਪੰਜਾਬੀ ਸੱਥ ਯੂ. ਕੇ. ਅਤੇ ਡਾ. ਗੁਰਬਖ਼ਸ਼ ਸਿੰਘ ਭੰਡਾਲ ਪ੍ਰੋਫ਼ੈਸਰ ਕਲੀਵਲੈਂਡ ਯੂਨੀਵਰਸਿਟੀ ਅਮਰੀਕਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।
ਡਾ. ਸ. ਪ. ਸਿੰਘ ਪ੍ਰਧਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਪਰਵਾਸ ਦੇ ਇਸ ਅੰਕ ਬਾਰੇ ਸਰੋਤਿਆਂ ਨੂੰ ਜਾਣਕਾਰੀ ਦਿੱਤੀ।
ਡਾਃ ਸ ਪ ਸਿੰਘ ਨੇ ਕਿਹਾ ਕਿ ਇਸ ਅੰਕ ਵਿਚ ਬਰਤਾਨੀਆ ਨੂੰ ਛੱਡ ਕੇ ਯੂਰੋਪ ਦੇ ਗਿਆਰਾਂ ਮੁਲਕਾਂ ਵਿੱਚ ਸਰਗਰਮ 46 ਪੰਜਾਬੀ ਲੇਖਕਾਂ ਦਾ ਜੀਵਨ ਬਿਓਰਾ,ਉਨ੍ਹਾਂ ਦੀਆਂ ਰਚਨਾਵਾਂ ਅਤੇ ਯੂਰਪ ਵਿਚ ਦੋ ਸਰਗਰਮ ਪੰਜਾਬੀ ਸਾਹਿਤ ਸਭਾਵਾਂ ਸਾਹਿਤ ਸੁਰ ਸੰਗਮ ਸਭਾ ਇਟਲੀ ਅਤੇ ਪੰਜ ਨਾਦ ਸੰਸਥਾ ਜਰਮਨੀ ਦੀ ਸਥਾਪਨਾ ਤੇ ਹੁਣ ਤਕ ਦੀਆਂ ਕਾਰਗੁਜ਼ਾਰੀਆਂ ਬਾਰੇ ਲੇਖ ਸ਼ਾਮਲ ਹਨ।
ਪ੍ਰੋ. ਗੁਰਭਜਨ ਗਿੱਲ ਚੇਅਰਮੈਨ ਲੋਕ ਵਿਰਾਸਤ ਅਕਾਡਮੀ ਨੇ ਕਿਹਾ ਕਿ ‘ਪਰਵਾਸ’ ਮੈਗਜ਼ੀਨ ਪੰਜਾਬ ਵਿੱਚ ਹੀ ਨਹੀਂ ਬਲਕਿ ਜਿੱਥੇ ਕਿਤੇ ਵੀ ਪੰਜਾਬੀ ਪਾਠਕ ਅਤੇ ਲੇਖਕ ਵੱਸਦਾ ਹੈ ਉੱਥੇ ਇਸ ਨੂੰ ਹਰਮਨ ਪਿਆਰਤਾ ਮਿਲੀ ਹੈ। ਇਸ ਦਾ ਕਾਰਨ ਇਹ ਹੈ ਕਿ ਪਰਵਾਸ ਮੈਗਜ਼ੀਨ ਪਰਵਾਸੀ ਲੇਖਕਾਂ ਨੂੰ ਆਰਥਿਕ, ਮਾਨਸਿਕ ਸੋਸ਼ਣ ਤੋਂ ਬਚਾਉਣ ਵਿੱਚ ਵੱਡੀ ਭੂਮਿਕਾ ਨਿਭਾ ਰਿਹਾ ਹੈ। ਡਾ. ਗੁਰਬਖ਼ਸ਼ ਸਿੰਘ ਭੰਡਾਲ ਨੇ ਇਸ ਮੌਕੇ ਆਪਣੇ ਬਚਪਨ ਵਿੱਦਿਆ ਸਾਹਿਤ ਸਿਰਜਣਾ ਦਾ ਸਫ਼ਰ, ਕਲੀਵਲੈਂਡ ਸਟੇਟ ਯੂਨੀਵਰਸਿਟੀ ਅਮਰੀਕਾ ਵਿਚ ਆਪਣੇ ਅਧਿਆਪਨ ਦੇ ਤਜ਼ਰਬੇ ਤੇ ਪਰਵਾਸ ਦੇ ਅਨੁਭਵ ਸਰੋਤਿਆਂ ਨਾਲ ਸਾਂਝੇ ਕੀਤੇ।
You may like
-
ਡਾ. ਐਸ ਪੀ.ਸਿੰਘ ਨੂੰ ਪੰਜਾਬੀ ਸਾਹਿਤ ਅਕਾਡਮੀ ਦਾ ਸਰਬਉੱਚ ਸਨਮਾਨ ਫ਼ੈਲੋਸ਼ਿਪ ਮਿਲਣ ‘ਤੇ ਮੁਬਾਰਕਾਂ
-
ਮਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਨੂੰ ਸੈਰ ਸਪਾਟਾ ਨਕਸ਼ੇ ਵਿੱਚ ਸ਼ਾਮਿਲ ਕਰਨ ਦਾ ਮਸ਼ਵਰਾ
-
ਹਿੰਦ ਚੀਨ ਦੋਸਤੀ ਦੀ ਬੁਨਿਆਦ ਵਿੱਚ ਡਾਃ ਡੀ ਐੱਸ ਕੋਟਨਿਸ ਦੀਆਂ ਸੇਵਾਵਾਂ ਅਤਿ ਮਜਬੂਤ ਪੁਲ- ਗੁਰਭਜਨ ਗਿੱਲ
-
ਜੀਜੀਐਨ ਖਾਲਸਾ ਕਾਲਜ ਵਿਖੇ ਕਰਵਾਏ ਦਸਤਾਰ ਮੁਕਾਬਲੇ
-
ਤ੍ਰੈਮਾਸਿਕ ਪੱਤਰ ਪਰਵਾਸ ਦੇ ਸਰੀ ਵਿਸ਼ੇਸ਼ ਅੰਕ ਦਾ ਲੋਕ ਅਰਪਨ
-
‘ਪੁਸਤਕ ਧਰਮ ਰੱਖਿਅਕ ਗੁਰੂ ਤੇਗ ਬਹਾਦਰ’ ਦਾ ਲੋਕ ਅਰਪਣ ਸਮਾਗਮ ਦਾ ਆਯੋਜਨ