ਅਪਰਾਧ

ਲੱਖਾਂ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫਤਾਰ

Published

on

ਲੁਧਿਆਣਾ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸਾਹਿਲ ਕੁਮਾਰ ਵਾਸੀ ਮੁਹੱਲਾ ਪੀਰੂਬੰਦਾ ਵਜੋਂ ਕੀਤੀ ਗਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਪੁਲਿਸ ਅਨੁਸਾਰ ਕਥਿਤ ਦੋਸ਼ੀ ਬੀਤੀ ਰਾਤ ਗ੍ਰੀਨ ਇਨਕਲੇਵ ਕਾਲੋਨੀ ਨੇੜੇ ਮੋਟਰਸਾਈਕਲ ‘ਤੇ ਜਾ ਰਿਹਾ ਸੀ ਕਿ ਪੁਲਿਸ ਵਲੋਂ ਲਗਾਏ ਗਏ ਨਾਕੇ ‘ਤੇ ਜਦੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਕਥਿਤ ਦੋਸ਼ੀ ਉਥੋਂ ਭੱਜ ਪਿਆ। ਪਿੱਛਾ ਕਰਨ ‘ਤੇ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਗਈ। ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

Facebook Comments

Trending

Copyright © 2020 Ludhiana Live Media - All Rights Reserved.