Connect with us

ਅਪਰਾਧ

ਲੱਖਾਂ ਦੀ ਅਫ਼ੀਮ ਸਮੇਤ ਨੌਜਵਾਨ ਗਿ੍ਫ਼ਤਾਰ

Published

on

Millions arrested with opium
ਲੁਧਿਆਣਾ  :  ਸੀ.ਆਈ.ਏ. ਸਟਾਫ਼ ਦੋ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 2 ਕਿਲੋ 600 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਹਰਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਣਜੀਤ ਕੁਮਾਰ ਵਜੋਂ ਕੀਤੀ ਗਈ ਹੈ |
ਉਨ੍ਹਾਂ ਦੱਸਿਆ ਕਿ ਰਣਜੀਤ ਕੁਮਾਰ ਮੂਲ ਰੂਪ ਵਿਚ ਝਾਰਖੰਡ ਦਾ ਰਹਿਣ ਵਾਲਾ ਹੈ ਅਤੇ ਉਥੋਂ ਹੀ ਅਫੀਮ ਲਿਆ ਕੇ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸਪਲਾਈ ਕਰਦਾ ਸੀ | ਇਹ ਕਥਿਤ ਦੋਸ਼ੀ ਚੰਡੀਗੜ੍ਹ ਸੜਕ ਤੇ ਸਬਜ਼ੀ ਮੰਡੀ ਨੇੜੇ ਜਾ ਰਿਹਾ ਸੀ ਕਿ ਪੁਲਿਸ ਵਲੋਂ ਸ਼ੱਕ ਦੇ ਆਧਾਰ ‘ਤੇ ਜਦੋਂ ਉਸ ਪਾਸੋਂ ਰੋਕ ਕੇ ਤਲਾਸ਼ੀ ਲਈ ਗਈ ਤਾਂ ਇਹ ਅਫ਼ੀਮ ਬਰਾਮਦ ਕੀਤੀ ਗਈ |

Facebook Comments

Trending