Connect with us

ਅਪਰਾਧ

ਲੱਖਾਂ ਦੀ ਪਾਬੰਦੀਸ਼ੁਦਾ ਚਾਈਨਾ ਡੋਰ ਬਰਾਮਦ

Published

on

Millions of banned China doors recovered

ਲੁਧਿਆਣਾ : ਥਾਣਾ ਹੈਬੋਵਾਲ ਦੀ ਪੁਲਿਸ ਨੇ ਲੱਖਾਂ ਰੁਪਏ ਮੁੱਲ ਦੀ ਚਾਈਨਾ ਡੋਰ ਬਰਾਮਦ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਦੋ ਭਰਾਵਾਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਮਨ ਠੁਕਰਾਲ ਅਤੇ ਵਿਸ਼ੇਸ਼ ਠੁਕਰਾਲ ਸ਼ਾਮਿਲ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 20 ਪੇਟੀਆਂ ਪਾਬੰਦੀਸ਼ੁਦਾ ਚਾਈਨਾ ਡੋਰ ਬਰਾਮਦ ਕੀਤੀਆਂ ਹਨ।

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਕਥਿਤ ਦੋਸ਼ੀ ਪਿਛਲੇ ਕੁਝ ਦਿਨਾਂ ਤੋਂ ਪਾਬੰਦੀਸ਼ੁਦਾ ਚਾਈਨਾ ਡੋਰ ਦਾ ਕਾਰੋਬਾਰ ਕਰ ਰਹੇ ਹਨ। ਸੂਚਨਾ ਮਿਲਣ ਤੇ ਪੁਲਿਸ ਵਲੋਂ ਜੱਸੀਆਂ ਸੜਕ ‘ਤੇ ਇਕ ਦੁਕਾਨ ਤੇ ਛਾਪਾਮਾਰੀ ਕੀਤੀ ਗਈ ਤਾਂ ਉਕਤ ਦੁਕਾਨ ਵਿਚੋਂ ਇਹ ਡੋਰ ਬਰਾਮਦ ਕੀਤੀ ਗਈ। ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ।

Facebook Comments

Trending