Connect with us

ਅਪਰਾਧ

ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

Published

on

Millions of goods stolen by breaking shop locks

ਲੁਧਿਆਣਾ : ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਦੀਪਕ ਸਿਨੇਮਾ ਰੋਡ ‘ਤੇ ਚੋਰ ਸੈਨਟਰੀ ਦੀ ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਚੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਰਾਜਗੁਰੂ ਨਗਰ ਦੇ ਰਹਿਣ ਵਾਲੇ ਸੰਨੀ ਬਾਵਾ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਚੋਰ ਦੁਕਾਨ ਦੇ ਤਾਲੇ ਤੋੜ ਕੇ ਉੱਥੇ ਪਿਆ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ। ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਗਈ ਤਾਂ ਜੋ ਚੋਰਾਂ ਦਾ ਸੁਰਾਗ ਲਗਾਇਆ ਜਾ ਸਕੇ।

Facebook Comments

Trending