ਅਪਰਾਧ
ਧਾਗਾ ਵਪਾਰੀ ਦੇ ਘਰੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ
Published
3 years agoon

ਲੁਧਿਆਣਾ : ਸਥਾਨਕ ਅਗਰ ਨਗਰ ‘ਚ ਧਾਗਾ ਵਪਾਰੀ ਦੇ ਘਰੋਂ ਚੋਰ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ‘ਚ ਧਾਗਾ ਵਪਾਰੀ ਜਗਮੋਹਨ ਗਰਗ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।
ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੀ ਰਾਤ ਉਹ ਅਤੇ ਉਸ ਦੇ ਪਰਿਵਾਰਕ ਮੈਂਬਰ ਵੱਖ-ਵੱਖ ਕਮਰਿਆਂ ‘ਚ ਸੁੱਤੇ ਗਏ। ਉਸ ਦੱਸਿਆ ਕਿ ਸਵੇਰੇ ਜਦੋਂ ਉਸ ਦੀ ਪਤਨੀ ਸੰਗੀਤਾ ਗਰਗ ਉੱਠੀ ਤਾਂ ਉਸ ਨੇ ਦੇਖਿਆ ਕਿ ਘਰ ਦੀ ਲਾਬੀ ‘ਚ ਸਾਰਾ ਸਾਮਾਨ ਖਿਲਰਿਆ ਪਿਆ ਹੈ ਜਿਸ ‘ਤੇ ਉਸ ਦੀ ਪਤਨੀ ਨੇ ਉਸ ਨੂੰ ਵੀ ਜਗਾ ਲਿਆ, ਜਦੋਂ ਉਨ੍ਹਾਂ ਨੇ ਘਰ ਦੀ ਪਹਿਲੀ ਮੰਜ਼ਿਲ ‘ਤੇ ਬਣੇ ਮੰਦਰ ਨੂੰ ਚੈੱਕ ਕੀਤਾ ਤਾਂ ਉਥੇ ਵੀ ਸਾਰਾ ਸਾਮਾਨ ਖਿਲਰਿਆ ਪਿਆ ਸੀ।
ਮੰਦਰ ‘ਚ ਪਏ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਤੇ ਸਾਢੇ ਤਿੰਨ ਲੱਖ ਰੁਪਏ ਦੀ ਨਕਦੀ ਚੋਰੀ ਹੋ ਚੁੱਕੀ ਸੀ ਜਿਸ ‘ਤੇ ਉਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ‘ਚ ਲੈ ਲਈ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਦੇਰ ਸ਼ਾਮ ਤੱਕ ਚੋਰਾਂ ਦਾ ਸੁਰਾਗ ਨਹੀਂ ਲੱਗਾ ਸੀ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ