ਅਪਰਾਧ

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਤੇ ਪਿਸਤੌਲ ਸਮੇਤ ਕਾਬੂ

Published

on

ਲੁਧਿਆਣਾ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਉਕਤ ਪਾਸੋਂ ਪਿਸਤੌਲ ਵੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਮਨਪ੍ਰੀਤ ਸਿੰਘ ਵਾਸੀ ਪਿੰਡ ਕਿਰਤੋਵਾਲ ਅਤੇ ਅੰਮਿ੍ਤਪਾਲ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਤਰਨਤਾਰਨ ਸ਼ਾਮਿਲ ਹਨ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 30 ਗ੍ਰਾਮ ਹੈਰੋਇਨ ਅਤੇ ਇਕ ਕਾਰ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 15 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਹੈਰੋਇਨ ਸਪਲਾਈ ਕਰਦੇ ਸਨ। ਬੀਤੀ ਰਾਤ ਦੋਸ਼ੀ ਮੁੰਡੀਆਂ ਕਲਾਂ ਨੇੜੇ ਇਕ ਕਾਰ ਵਿਚ ਜਾ ਰਹੇ ਸਨ।

ਪੁਲਿਸ ਵਲੋਂ ਜਦੋਂ ਇਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਕਾਰ ਭਜਾ ਲਈ। ਪੁਲਿਸ ਵਲੋਂ ਪਿੱਛਾ ਕਰਨ ‘ਤੇ ਇਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਲੈਣ ਦੌਰਾਨ ਇਹ ਹੈਰੋਇਨ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਤੌਲ ਵੀ ਬਰਾਮਦ ਕੀਤੀ ਹੈ।

Facebook Comments

Trending

Copyright © 2020 Ludhiana Live Media - All Rights Reserved.