ਅਪਰਾਧ

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

Published

on

ਲੁਧਿਆਣਾ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਕਿ੍ਸ਼ਨ ਕੁਮਾਰ ਵਾਸੀ ਹਨੂੰਮਾਨਗੜ੍ਹ ਵਜੋਂ ਕੀਤੀ ਗਈ ਹੈ।

ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਕਥਿਤ ਦੋਸ਼ੀ ਨੂੰ ਪੁਲਿਸ ਨੇ ਅੰਬੇਦਕਰ ਕਲੋਨੀ ਨੇੜਿਓ ਉਸ ਵੇਲੇ ਗਿ੍ਫਤਾਰ ਕੀਤਾ, ਜਦੋਂਕਿ ਉਹ ਹੈਰੋਇਨ ਦੀ ਸਪਲਾਈ ਕਰਨ ਲਈ ਜਾ ਰਿਹਾ ਸੀ। ਪੁਲਿਸ ਵੱਲੋਂ ਉਸ ਖਿਲਾਫ਼ ਕੇਸ ਦਰਜ ਕਰ ਲਿਆ ਅਤੇ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.